CM ਭਗਵੰਤ ਮਾਨ ਨੂੰ ਪੈਰਿਸ ਜਾਣ ਲਈ ਨਹੀਂ ਮਿਲੀ ਮਨਜ਼ੂਰੀ, ਸੁਰੱਖਿਆ ਕਾਰਨ ਦੱਸੀ ਵਜ੍ਹਾ
ਪ੍ਰਾਪਤ ਜਾਣਕਾਰੀ ਅਨੁਸਾਰ ਸੀਐਮ ਭਗਵੰਤ ਮਾਨ 3 ਅਗਸਤ ਦੀ ਰਾਤ ਨੂੰ ਪੈਰਿਸ ਲਈ ਫਲਾਈਟ ਫੜਨਾ ਚਾਹੁੰਦੇ ਸਨ ਤਾਂ ਜੋ ਉਹ ਭਾਰਤੀ ਹਾਕੀ ਟੀਮ ਦੇ ਮੈਚ ਲਈ ਸਮੇਂ ਸਿਰ ਪਹੁੰਚ ਸਕਣ। ਉਨ੍ਹਾਂ ਨੇ ਕਿਹਾ ਸੀ ਕਿ ਉਹ ਟੀਮ ਨੂੰ ਉਤਸ਼ਾਹਿਤ ਕਰਨਾ ਚਾਹੁੰਦਾ ਹੈ। ਇਸ ਸਮੇਂ ਪੈਰਿਸ ਵਿੱਚ ਖੇਡਣ ਗਏ 22 ਖਿਡਾਰੀਆਂ ਵਿੱਚੋਂ ਘੱਟੋ-ਘੱਟ 19 ਪੰਜਾਬ ਦੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੂੰ ਪੈਰਿਸ ਜਾਣ ਲਈ ਕੇਂਦਰ ਤੋਂ ਮਨਜ਼ੂਰੀ ਨਹੀਂ ਮਿਲੀ ਹੈ। ਵਿਦੇਸ਼ ਮੰਤਰਾਲੇ ਨੇ ਪੈਰਿਸ ਜਾਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਮੁੱਖ ਮੰਤਰੀ ਦਫ਼ਤਰ ਨੂੰ ਸ਼ੁੱਕਰਵਾਰ ਦੇਰ ਸ਼ਾਮ ਨੂੰ ਯਾਤਰਾ ਦੀ ਇਜਾਜ਼ਤ ਨਾ ਮਿਲਣ ਦੀ ਸੂਚਨਾ ਮਿਲੀ। ਓਲੰਪਿਕ ਵਿੱਚ ਭਾਗ ਲੈਣ ਵਾਲੀ ਹਾਕੀ ਟੀਮ ਦਾ ਉਤਸ਼ਾਹ ਵਧਾਉਣ ਲਈ ਸੀਐਮ ਮਾਨ ਨੂੰ ਪੈਰਿਸ ਜਾਣਾ ਸੀ। ਸੂਤਰਾਂ ਮੁਤਾਬਕ ਸੁਰੱਖਿਆ ਕਾਰਨਾਂ ਕਰਕੇ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਸੀਐਮ ਨੇ ਅੱਜ ਪੈਰਿਸ ਜਾਣਾ ਸੀ।