CM ਮਾਨ ਦਾ ਵੱਡਾ ਐਲਾਨ, ਰਜਿਸਟਰੀਆਂ ਲਈ NOC ਦੀ ਸ਼ਰਤਾਂ ਹਟਾਉਣ ਨੂੰ ਲੈ ਕੇ ਹੋਵੇਗੀ ਹਾਈ ਲੈਵਲ ਮੀਟਿੰਗ

| Edited By: Isha Sharma

| Feb 07, 2024 | 2:22 PM IST

ਮੰਗਲਵਾਰ ਨੂੰ ਸੀਐਮ ਭਗਵੰਤ ਮਾਨ ਨੇ ਪਹਿਲਾਂ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਐਲਾਨ ਕੀਤਾ ਸੀ ਕਿ ਉਹ ਰਾਜ ਦੀਆਂ ਸਾਰੀਆਂ ਕਿਸਮਾਂ ਦੀਆਂ ਰਜਿਸਟਰੀਆਂ ਤੋਂ ਐਨਓਸੀ ਦੀ ਸ਼ਰਤ ਨੂੰ ਖਤਮ ਕਰਨ ਜਾ ਰਹੇ ਹਨ। ਨਾਲ ਹੀ ਇਸ ਸਬੰਧੀ ਵਿਸਤ੍ਰਿਤ ਜਾਣਕਾਰੀ ਬਾਅਦ ਵਿੱਚ ਜਾਰੀ ਕੀਤੀ ਜਾਵੇਗੀ। ਫਿਰ ਡੇਰਾਬੱਸੀ ਵਿੱਚ ਇੱਕ ਪ੍ਰੋਗਰਾਮ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਸੀ ਕਿ ਪੰਜਾਬ ਵਿੱਚ ਕਲਰ ਕੋਡਿੰਗ ਸਟੈਂਪ ਪੇਪਰ ਸਿਸਟਮ ਲਾਗੂ ਕਰ ਦਿੱਤਾ ਗਿਆ ਹੈ।

ਰਜਿਸਟਰੀਆਂ ਲਈ NOC ਦੀ ਸ਼ਰਤ ਖ਼ਤਮ ਕਰਨ ਨੂੰ ਲੈ ਕੇ ਪੰਜਾਬ ਸਰਕਾਰ ਵੱਡੀ ਤਿਆਰੀ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਅੱਜ ਹਾਈ ਲੈਵਲ ਮੀਟਿੰਗ ਸਦੀ ਹੈ। ਇਹ ਮੀਟਿੰਗ ਮੁੱਖ ਮੰਤਰੀ ਦਫ਼ਤਰ ਵਿਖੇ ਦੁਪਹਿਰ 1 ਵਜੇ ਹੋਵੇਗੀ ਅਤੇ ਕਈ ਵੱਡੇ ਅਧਿਕਾਰੀ ਇਸ ਚ ਹਿੱਸਾ ਲੈਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ NOC ਦੀ ਸ਼ਰਤ ਹਟਾਉਣ ਦਾ ਐਲਾਨ ਕੀਤਾ ਸੀ।ਸਰਕਾਰ ਇਸ ਮਾਮਲੇ ਵਿੱਚ ਅਜਿਹੀ ਰਣਨੀਤੀ ਬਣਾਉਣ ਦੀ ਕੋਸ਼ਿਸ਼ ਕਰੇਗੀ ਕਿ ਬਾਅਦ ਵਿੱਚ ਕੋਈ ਕਾਨੂੰਨੀ ਅੜਚਣ ਨਾ ਆਵੇ। ਨਾਲ ਹੀ, ਨੋਟੀਫਿਕੇਸ਼ਨ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਪਹਿਲ ਦੇ ਆਧਾਰ ਤੇ ਪੂਰਾ ਕੀਤਾ ਜਾਣਾ ਚਾਹੀਦਾ ਹੈ। ਸਰਕਾਰ ਇਸ ਪ੍ਰਣਾਲੀ ਨੂੰ ਪਹਿਲ ਦੇ ਆਧਾਰ ਤੇ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
Published on: Feb 07, 2024 02:20 PM IST