ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਵਿੱਚ ‘ਸਲੀਪਰ ਸੈੱਲ ਦੇ ਆਗੂ’ ਮੌਜੂਦ ਹਨ!
ਵੜਿੰਗ ਨੇ ਕਿਹਾ ਕਿ ਗੁਜਰਾਤ ਦੇ ਅਹਿਮਦਾਬਾਦ ਵਿੱਚ ਹੋਏ ਕਾਂਗਰਸ ਦੇ ਦੋ ਰੋਜ਼ਾ ਵਿਸ਼ੇਸ ਇਜਲਾਸ ਵਿੱਚ ਇੱਕ ਵਿਸ਼ੇਸ ਮਤਾ ਪਾਸ ਕੀਤਾ ਗਿਆ ਹੈ। ਜਿਸ ਦੇ ਤਹਿਤ ਕਾਂਗਰਸ ਨੇ ਆਪਣੇ ਉਸ ਸੰਕਲਪ ਦੀ ਪੁਸ਼ਟੀ ਕੀਤੀ ਹੈ। ਜਿਸ ਵਿੱਚ ਸਰਕਾਰ ਆਉਣ ਮਗਰੋਂ ਕਿਸਾਨਾਂ ਲਈ ਵੱਖ-ਵੱਖ ਫਸਲਾਂ ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਪ੍ਰਦਾਨ ਕਰਨ ਸ਼ਾਮਿਲ ਸੀ।
ਪੰਜਾਬ ਕਾਂਗਰਸ ਵਿੱਚ ਚੱਲ ਰਹੀ ਖਿੱਚੋਂਤਾਣ ਦੇ ਵਿਚਾਲੇ ਹੁਣ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਬਿਆਨ ਸਾਹਮਣੇ ਆਇਆ ਹੈ। ਵੜਿੰਗ ਨੇ ਕਿਹਾ ਕਿ ਪੰਜਾਬ ਕਾਂਗਰਸ ਵਿੱਚ ਮੌਜੂਦ ਸਲੀਪਰ ਸੈੱਲਾਂ ਦੀ ਪਹਿਚਾਣ ਕੀਤੀ ਜਾਵੇਗੀ, ਜੋ ਕਿ ਪਾਰਟੀ ਨੂੰ ਰਣਨੀਤਕ ਤੌਰ ਤੇ ਨੁਕਸਾਨ ਪਹੁੰਚਾ ਰਹੇ ਹਨ ਅਤੇ ਉਨ੍ਹਾਂ ਨੂੰ ਸੰਗਠਨ ਤੋਂ ਬਾਹਰ ਕੱਢ ਦਿੱਤਾ ਜਾਵੇਗਾ। ਉਹਨਾਂ ਨੇ ਕਿਹਾ ਕਿ ਪਾਰਟੀ ਦੀ ਵਿਚਾਰਧਾਰਾ ਨੂੰ ਤਬਾਹ ਕਰਨ ਵਾਲਿਆਂ ਅਤੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਅਤੇ ਵਰਕਰਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।