Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!

| Edited By: Kusum Chopra

| Jun 23, 2026 | 12:02 PM IST

ਪੰਜਾਬ ਕਾਂਗਰਸ ਦੇ 5 ਵੱਡੇ ਆਗੂਆਂ ਨਾਲ ਰਾਹੁਲ ਗਾਂਧੀ ਨੇ ਇਕੱਲੇ ਮੁਲਾਕਾਤ ਕੀਤੀ। ਬੀਤੇ ਕਈ ਦਿਨਾਂ ਤੋਂ ਅੰਦਾਜ਼ੇ ਲਗਾਏ ਜਾ ਰਹੇ ਹਨ ਕਿ ਕਾਂਗਰਸ ਹਾਈ ਕਮਾਂਡ ਸੂਬਾ ਪ੍ਰਧਾਨ ਸਮੇਤ ਕਈ ਵੱਡੇ ਬਦਲਾਅ ਕਰ ਸਕਦੀ ਹੈ ਤੇ ਇਹ ਐਲਾਨ ਕਿਸੇ ਵੀ ਵਕਤ ਹੋ ਸਕਦਾ ਹੈ।

Raja Waring: ਪੰਜਾਬ ਕਾਂਗਰਸ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਨਵੀਂ ਰਣਨੀਤੀ ਤੇ ਨਵੇਂ ਚਿਹਰਿਆਂ ਨਾਲ ਉੱਤਰ ਸਕਦੀ ਹੈ। ਪੰਜਾਬ ਕਾਂਗਰਸ ਆਗੂਆਂ ਦੇ ਦਿੱਲੀ ਤੋਂ ਪੰਜਾਬ ਤੇ ਪੰਜਾਬ ਤੋਂ ਦਿੱਲੀ ਦੇ ਗੇੜੇ ਵਧਦੇ ਜਾ ਰਹੇ ਹਨ। ਬੀਤੇ ਦਿਨੀਂ, ਜਿੱਥੇ ਪੰਜਾਬ ਕਾਂਗਰਸ ਦੀ ਸਥਿਤੀ ‘ਤੇ ਫੀਡਬੈਕ ਦੇਣ ਲਈ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ, ਵਿਧਾਇਕ, ਸਾਬਕਾ ਵਿਧਾਇਕ, ਸਾਂਸਦ ਤੇ ਸਾਬਕਾ ਸਾਂਸਦਾਂ ਸਮੇਤ ਹੋਰ ਹਸਤੀਆਂ ਦਿੱਲੀ ਪਹੁੰਚੀਆਂ। ਉੱਥੇ ਹੀ, ਪੰਜਾਬ ਕਾਂਗਰਸ ਦੇ 5 ਵੱਡੇ ਆਗੂਆਂ ਨਾਲ ਰਾਹੁਲ ਗਾਂਧੀ ਨੇ ਇਕੱਲੇ ਮੁਲਾਕਾਤ ਕੀਤੀ। ਬੀਤੇ ਕਈ ਦਿਨਾਂ ਤੋਂ ਅੰਦਾਜ਼ੇ ਲਗਾਏ ਜਾ ਰਹੇ ਹਨ ਕਿ ਕਾਂਗਰਸ ਹਾਈ ਕਮਾਂਡ ਸੂਬਾ ਪ੍ਰਧਾਨ ਸਮੇਤ ਕਈ ਵੱਡੇ ਬਦਲਾਅ ਕਰ ਸਕਦੀ ਹੈ ਤੇ ਇਹ ਐਲਾਨ ਕਿਸੇ ਵੀ ਵਕਤ ਹੋ ਸਕਦਾ ਹੈ।

Published on: Jun 23, 2026 11:57 AM IST
Follow Us