ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!

| Edited By: Kusum Chopra

| Oct 01, 2026 | 11:44 AM IST

ਪੰਜਾਬ ਕਾਂਗਰਸ ਦੇ ਅੰਦਰ ਵੱਡਾ ਰਾਜਨੀਤਿਕ ਬਦਲਾਅ ਦੀ ਖ਼ਬਰ ਆਉਣ ਵਾਲੀ ਹੈ। ਮੌਜੂਦਾ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਹੁਦਾ ਛੱਡਣ ਵਾਲੇ ਹਨ। ਕਾਂਗਰਸ ਹਾਈਕਮਾਨ ਨੇ ਪੰਜਾਬ ਨੂੰ ਲੈ ਕੇ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ, ਜਿਸ ਵਿੱਚ ਅਗਲੇ 24 ਤੋਂ 48 ਘੰਟਿਆਂ ਵਿੱਚ ਨਵੇਂ ਸੂਬਾ ਪ੍ਰਧਾਨ ਦੇ ਨਾਮ ਦਾ ਅਧਿਕਾਰਤ ਤੌਰ 'ਤੇ ਐਲਾਨ ਕੀਤਾ ਜਾਵੇਗਾ।

ਪੰਜਾਬ ਕਾਂਗਰਸ ਦੇ ਅੰਦਰ ਵੱਡਾ ਰਾਜਨੀਤਿਕ ਬਦਲਾਅ ਦੀ ਖ਼ਬਰ ਆਉਣ ਵਾਲੀ ਹੈ। ਮੌਜੂਦਾ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਹੁਦਾ ਛੱਡਣ ਵਾਲੇ ਹਨ। ਕਾਂਗਰਸ ਹਾਈਕਮਾਨ ਨੇ ਪੰਜਾਬ ਨੂੰ ਲੈ ਕੇ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ, ਜਿਸ ਵਿੱਚ ਅਗਲੇ 24 ਤੋਂ 48 ਘੰਟਿਆਂ ਵਿੱਚ ਨਵੇਂ ਸੂਬਾ ਪ੍ਰਧਾਨ ਦੇ ਨਾਮ ਦਾ ਅਧਿਕਾਰਤ ਤੌਰ ‘ਤੇ ਐਲਾਨ ਕੀਤਾ ਜਾਵੇਗਾ। ਇਹ ਫੈਸਲਾ ਪੰਜਾਬ ਕਾਂਗਰਸ ਦੇ ਅੰਦਰ ਚੱਲ ਰਹੇ ਅੰਦਰੂਨੀ ਸੰਕਟ ਅਤੇ ਸੰਗਠਨ ਦੇ ਅੰਦਰ ਨਵੀਂ ਲੀਡਰਸ਼ਿਪ ਦੀ ਜ਼ਰੂਰਤ ਦੇ ਮੱਦੇਨਜ਼ਰ ਆਇਆ ਹੈ। ਹਾਈਕਮਾਂਡ ਵੱਲੋਂ ਨਵੇਂ ਪ੍ਰਧਾਨ ਦਾ ਐਲਾਨ ਕਰਨ ਲਈ ਕਈ ਸੀਨੀਅਰ ਅਤੇ ਤਜਰਬੇਕਾਰ ਆਗੂ ਦੌੜ ਵਿੱਚ ਹਨ। ਸੂਤਰਾਂ ਅਨੁਸਾਰ, ਵਿਜੇ ਇੰਦਰ ਸਿੰਗਲਾ, ਪ੍ਰਗਟ ਸਿੰਘ ਅਤੇ ਸੁਖਜਿੰਦਰ ਸਿੰਘ ਰੰਧਾਵਾ ਪ੍ਰਮੁੱਖ ਦਾਅਵੇਦਾਰਾਂ ਵਜੋਂ ਸਾਹਮਣੇ ਆਏ ਹਨ।

Published on: Oct 01, 2026 11:43 AM IST
Loading...
Unable to load recommendations.
Follow Us