ਰਾਜਾ ਵੜਿੰਗ ਦੀ ਥਾਂ ਕੌਣ…? ਪੰਜਾਬ ਕਾਂਗਰਸ ‘ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਕਾਂਗਰਸ ਸੂਤਰਾਂ ਅਨੁਸਾਰ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾਇਆ ਜਾ ਰਿਹਾ ਹੈ। ਉਨ੍ਹਾਂ ਨੂੰ ਇਸ ਮਾਮਲੇ ਸਬੰਧੀ ਕੱਲ੍ਹ ਰਾਤ ਦਿੱਲੀ ਤੋਂ ਫੋਨ ਆਇਆ। ਵੜਿੰਗ ਦੀ ਜਗ੍ਹਾ ਸਾਬਕਾ ਸੰਸਦ ਮੈਂਬਰ ਵਿਜੇਇੰਦਰ ਸਿੰਗਲਾ ਜਾਂ ਜਲੰਧਰ ਛਾਉਣੀ ਦੇ ਵਿਧਾਇਕ ਪ੍ਰਗਟ ਸਿੰਘ ਨੂੰ ਪ੍ਰਧਾਨ ਨਿਯੁਕਤ ਕੀਤਾ ਜਾ ਸਕਦਾ ਹੈ।
ਪੰਜਾਬ ਕਾਂਗਰਸ ਵਿੱਚ ਅਗਲੇ 48 ਘੰਟਿਆਂ ਦੇ ਅੰਦਰ ਇੱਕ ਵੱਡਾ ਬਦਲਾਅ ਹੋ ਸਕਦਾ ਹੈ। ਇਸ ਨਾਲ ਦਿੱਲੀ ਵਿੱਚ ਕਾਂਗਰਸ ਹਾਈਕਮਾਨ ਤੋਂ ਲੈ ਕੇ ਪੰਜਾਬ ਤੱਕ ਸਰਗਰਮੀਆਂ ਦਾ ਦੌਰ ਸ਼ੁਰੂ ਹੋ ਰਿਹਾ ਹੈ। ਕਾਂਗਰਸ ਹਾਈਕਮਾਨ ਦੇ ਨਜ਼ਦੀਕੀ ਸੂਤਰਾਂ ਅਨੁਸਾਰ, ਇਹ ਬਦਲਾਅ ਪੰਜਾਬ ਪਾਰਟੀ ਇੰਚਾਰਜ ਸਚਿਨ ਪਾਇਲਟ ਦੀ ਰਿਪੋਰਟ ਤੋਂ ਬਾਅਦ ਹੋਵੇਗਾ। ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰੁਜਨ ਖੜਗੇ, ਰਾਹੁਲ ਗਾਂਧੀ, ਕੇਸੀ ਵੇਣੂਗੋਪਾਲ ਅਤੇ ਸਚਿਨ ਪਾਇਲਟ ਵਿਚਕਾਰ ਇੱਕ ਵੀਡੀਓ ਕਾਨਫਰੰਸ ਮੀਟਿੰਗ ਹੋਈ ਹੈ।
Published on: Sep 30, 2026 06:01 PM IST
Loading...
Unable to load recommendations.
Follow Us
