ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦੀ ਖੇਡ ਨਹੀਂ… ਹਾਈਕਮਾਨ ਦਾ ਫੈਸਲਾ ਪੱਥਰ ਦੀ ਲਕੀਰ…ਰਾਜਾ ਵੜਿੰਗ ਨੂੰ ਬਦਲਣ ‘ਤੇ ਬੋਲੇ ਭੁਪੇਸ਼ ਬਘੇਲ
ਦੱਸ ਦੇਈਏ ਕਿ ਚਰਨਜੀਤ ਚੰਨੀ ਧੜਾ ਪੰਜਾਬ ਪ੍ਰਧਾਨ ਅਹੁਦੇ 'ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਬਰਕਰਾਰ ਰੱਖਣ ਦੇ ਹਾਈਕਮਾਂਡ ਦੇ ਫੈਸਲੇ ਤੋਂ ਖੁਸ਼ ਨਹੀਂ ਹੈ। ਚੰਨੀ ਧੜੇ ਦਾ ਕਹਿਣਾ ਸੀ ਕਿ ਉਹ ਪਾਰਟੀ ਹਾਈ ਕਮਾਂਡ ਨੂੰ ਮਿਲ ਕੇ ਫੈਸਲੇ 'ਤੇ ਪੁਨਰ ਵਿਚਾਰ ਕਰਨ ਦੀ ਅਪੀਲ ਕਰੇਗਾ। ਪਰ, ਇਸ ਵਿਚਕਾਰ ਬਘੇਲ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਕਿਸੇ ਵੀ ਫੈਸਲੇ 'ਤੇ ਪੁਨਰ ਵਿਚਾਰ ਨਹੀਂ ਹੋਵੇਗਾ।
ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਦੇ ਚੰਡੀਗੜ੍ਹ ਦੌਰੇ ਦੇ ਦੋ ਦਿਨ ਬੀਤ ਚੁੱਕੇ ਹਨ। ਇਸ ਦੌਰਾਨ ਚਰਨਜੀਤ ਸਿੰਘ ਨੇ ਉਨ੍ਹਾਂ ਨਾਲ ਮੁਲਾਕਾਤ ਨਹੀਂ ਕੀਤੀ ਹੈ। ਭੂਪੇਸ਼ ਬਘੇਲ ਬਾਕੀ ਆਗੂਆਂ ਨਾਲ ਮੀਟਿੰਗਾਂ ਕਰ ਰਹੇ ਹਨ ਤੇ ਚੰਨੀ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਚੰਨੀ ਦੀ ਨਾਰਾਜ਼ਗੀ ਦੇ ਵਿਚਕਾਰ ਬਘੇਲ ਨੇ ਕਹਿ ਦਿੱਤਾ ਹੈ ਕਿ ਪੰਜਾਬ ਕਾਂਗਰਸ ‘ਚ ਕਿਸੇ ਵੀ ਫੈਸਲੇ ਪੁਨਰ ਵਿਚਾਰ ਨਹੀਂ ਹੋਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਪਾਰਟੀ ‘ਚ ਕੋਈ ਵੀ ਨਾਰਾਜ਼ ਨਹੀਂ ਹੈ।ਬਘੇਲ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਕਿਸੇ ਵੀ ਫੈਸਲੇ ‘ਤੇ ਪੁਨਰ ਵਿਚਾਰ ਨਹੀਂ ਹੋਵੇਗਾ। ਹੁਣ, ਇਸ ਬਿਆਨ ਤੋਂ ਬਾਅਦ ਚਰਨਜੀਤ ਚੰਨੀ ਦਾ ਅਗਲਾ ਕਦਮ ਕੀ ਹੋਵੇਗਾ, ਇਸ ‘ਤੇ ਸਭ ਦੀਆਂ ਨਜ਼ਰਾਂ ਹਨ।
Published on: Jul 08, 2026 01:32 PM
Follow Us
Latest Videos
CBI ਸਾਹਮਣੇ ਪੇਸ਼ ਹੋਏ ਰਾਜਬੀਰ ਘੁੰਮਣ, ਗ੍ਰਿਫ਼ਤਾਰੀ 'ਤੇ ਰੋਕ ਤੋਂ ਬਾਅਦ ਪਹਿਲੀ ਵਾਰ ਪਹੁੰਚੇ
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ