ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ ‘ਚ ਬਿੱਟੂ Vs ਰਾਜਾ ਵੜਿੰਗ
ਰਵਨੀਤ ਸਿੰਘ ਬਿੱਟੂ ਦੇ ਲੁਧਿਆਣਾ ਸੀਟ ਤੇ ਬੀਜੇਪੀ ਵੱਲੋਂ ਚੋਣ ਲੜਣ ਕਰਕੇ ਕਾਂਗਰਸ ਟੱਕਰ ਦਾ ਉਮੀਦਵਾਰ ਲੱਭਣ ਲਈ ਕਾਫੀ ਕੋਸ਼ਿਸ਼ਾਂ ਕਰ ਰਹੀ ਸੀ। ਕਿਉਂਕਿ ਉਹ ਕਿਸੇ ਵੀ ਕੀਮਤ ਤੇ ਲੁਧਿਆਣਾ ਸੀਟ ਨਹੀਂ ਗੁਆਉਣਾ ਚਾਹੁੰਦੀ।ਉੱਧਰ, ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਕਹਿ ਚੁੱਕੇ ਹਨ ਕਿ ਜੇਕਰ ਬਿੱਟੂ ਲੁਧਿਆਣਾ ਸੀਟ ਤੋਂ ਜਿੱਤਦੇ ਹਨ ਤਾਂ ਉਹ ਸਿਆਸਤ ਛੱਡ ਦੇਣਗੇ।
ਕਾਂਗਰਸ ਨੇ ਪੰਜਾਬ ਲਈ ਚਾਰ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਸ ਲਿਸਟ ਮੁਤਾਬਕ, ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ ਚੋਣ ਪਿੱੜ ਵਿੱਚ ਨਿੱਤਰਣਗੇ ਜਦਕਿ ਖਡੂਰ ਸਾਹਿਬ ਤੋਂ ਕੁਲਬੀਰ ਸਿੰਘ ਜ਼ੀਰਾ ਚੋਣ ਲੜਣ ਜਾ ਰਹੇ ਹਨ। ਉੱਧਰ ਆਨੰਦਰਪੁਰ ਸਾਹਿਬ ਤੋਂ ਵਿਜੇ ਸਿੰਗਲਾ ਨੂੰ ਐਲਾਨਿਆ ਗਿਆ ਹੈ। ਇਸ ਲਿਸਟ ਵਿੱਚ ਸਭ ਤੋਂ ਖਾਸ ਐਲਾਨ ਲੁਧਿਆਣਾ ਸੀਟ ਨੂੰ ਲੈ ਕੇ ਕੀਤਾ ਗਿਆ ਹੈ। ਲੁਧਿਆਣਾ ਤੋਂ ਕਾਂਗਰਸ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਮੈਦਾਨ ਵਿੱਚ ਉਤਾਰਿਆ ਹੈ।
Published on: Apr 29, 2024 05:55 PM
Latest Videos
Amritsar: ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ, ਸਰਕਾਰ ਦੀ ਅਪੀਲ - ਸ਼ਾਂਤੀ ਬਣਾਈ ਰੱਖੋ
ਏਮਜ਼ ਦੀ ਸਫਲ ਸਰਜਰੀ: ਹੁਣ ਦੋ ਘੰਟਿਆਂ ਵਿੱਚ ਪਾਓ ਟਾਈਪ 2 ਡਾਇਬਟੀਜ਼ ਤੋਂ ਛੁਟਕਾਰਾ
Navjot Singh Sidhu: ਵਿਵਾਦਾਂ 'ਚ ਮਿਸੇਜ ਸਿੱਧੂ, ਕਿਉਂ ਚੁੱਪ ਹਨ ਮਿਸਟਰ ਸਿੱਧੂ... ਕੀ ਹੈ ਵਜ੍ਹਾ? ਵੇਖੋ ਵੀਡੀਓ
ਨਵਜੋਤ ਕੌਰ ਸਿੱਧੂ ਦਾ ਨਿਜੀ ਬਿਆਨ, ਕਾਂਗਰਸ 'ਚ ਨਹੀਂ ਹੁੰਦਾ ਅਜਿਹਾ, ਹੋਰ ਕੀ ਬੋਲੇ ਪਾਰਟੀ ਆਗੂ ਪਰਗਟ ਸਿੰਘ? ਵੇਖੋ VIDEO