Sugar Price: ਖੰਡ ਦੇ ਵਧੇ ਰੇਟਾਂ ਖਿਲਾਫ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਵੜਿੰਗ ਨੇ ਉਬਾਲੀ ਚਾਹ

| Edited By: Kusum Chopra

| Aug 26, 2026 | 7:15 PM IST

ਖੰਡ ਦੀਆਂ ਵਧੀਆਂ ਕੀਮਤਾਂ ਦੇ ਵਿਰੋਧ ਵਿੱਚ ਚੰਡੀਗੜ੍ਹ ਵਿੱਚ ਅੱਜ ਪੰਜਾਬ ਕਾਂਗਰਸ ਨੇ ਪ੍ਰਦਰਸ਼ਨ ਕੀਤਾ। ਜਦੋਂ ਕਾਂਗਰਸੀ ਆਗੂ ਗਵਰਨਰ ਹਾਊਸ ਵੱਲ ਵਧਣ ਲੱਗੇ ਤਾਂ ਚੰਡੀਗੜ੍ਹ ਪੁਲਿਸ ਨੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕ ਲਿਆ। ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਪੁਲਿਸ ਨੇ ਪਾਣੀ ਦੀਆਂ ਬੁਛਾਰਾਂ ਦੀ ਵਰਤੋਂ ਕੀਤੀ।

Congress Protest Againast Sugar Price Hike: ਖੰਡ ਦੀਆਂ ਵਧੀਆਂ ਕੀਮਤਾਂ ਦੇ ਵਿਰੋਧ ਵਿੱਚ ਚੰਡੀਗੜ੍ਹ ਵਿੱਚ ਅੱਜ ਪੰਜਾਬ ਕਾਂਗਰਸ ਨੇ ਪ੍ਰਦਰਸ਼ਨ ਕੀਤਾ। ਜਦੋਂ ਕਾਂਗਰਸੀ ਆਗੂ ਗਵਰਨਰ ਹਾਊਸ ਵੱਲ ਵਧਣ ਲੱਗੇ ਤਾਂ ਚੰਡੀਗੜ੍ਹ ਪੁਲਿਸ ਨੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕ ਲਿਆ। ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਪੁਲਿਸ ਨੇ ਪਾਣੀ ਦੀਆਂ ਬੁਛਾਰਾਂ ਦੀ ਵਰਤੋਂ ਕੀਤੀ। ਇਸ ਦੇ ਨਾਲ ਹੀ ਪੁਲਿਸ ਨੇ ਕਈ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਵੀ ਹਿਰਾਸਤ ਵਿੱਚ ਲੈ ਲਿਆ। ਪੁਲਿਸ ਨੇ ਪਹਿਲਾਂ ਰਾਜਾ ਵੜਿੰਗ ਨੂੰ ਹਿਰਾਸਤ ਵਿੱਚ ਲਿਆ। ਪਰ ਭੀੜ ਪਿੱਛੇ ਹਟਣ ਲਈ ਤਿਆਰ ਨਹੀਂ ਸੀ। ਅਜਿਹੀ ਸਥਿਤੀ ਵਿੱਚ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪਾਣੀ ਦੀਆਂ ਬੁਛਾਰਾਂ ਦੀ ਵਰਤੋਂ ਕੀਤੀ। ਇਸ ਤੋਂ ਬਾਅਦ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।

Published on: Aug 26, 2026 07:14 PM IST
Loading...
Unable to load recommendations.
Follow Us