Punjab Flood: ਪੰਜਾਬ ਨਾਲ ਕੇਂਦਰ ਕਰ ਰਿਹਾ ਮਤਰਿਆ ਵਿਵਹਾਰ, ਆਪ ਆਗੂ ਅਮਨ ਅਰੋੜਾ ਦਾ ਆਰੋਪ
ਕੇਂਦਰ ਤੋਂ SDRF ਦੇ ਨਿਯਮਾਂ ਨੂੰ ਬਦਲਣ ਦੀ ਮੰਗ ਕੀਤੀ ਹੈ। ਤਾਂ ਜੋ ਕਿਸਾਨਾਂ ਨੂੰ ਹੜ੍ਹਾਂ ਦੇ ਨੁਕਸਾਨ ਦੀ ਮੁਆਵਜ਼ਾ ਰਾਸ਼ੀ ਵਧਾ ਕੇ 50,000 ਰੁਪਏ ਕੀਤੀ ਜਾ ਸਕੇ। ਪੰਜਾਬ ਸਰਕਾਰ ਕਿਸਾਨਾਂ ਨੂੰ 50,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣਾ ਚਾਹੁੰਦੀ ਹੈ। ਜਿਸ ਲਈ ਕੇਂਦਰ ਤੋਂ ਸਹਿਮਤੀ ਮੰਗੀ ਗਈ ਹੈ।
ਪੰਜਾਬ ਇਸ ਵੇਲੇ ਹੜ੍ਹਾਂ ਦੀ ਮਾਰ ਝੇਲ ਰਿਹਾ ਹੈ। ਸੂਬੇ ਦੇ 1000 ਤੋਂ ਵੱਧ ਪਿੰਡਾਂ ਨੂੰ ਪਾਣੀ ਦੀ ਮਾਰ ਝੱਲਣੀ ਪੈ ਰਹੀ ਹੈ ਤਾਂ ਤਕਰੀਬਨ 3 ਲੱਖ ਏਕੜ ਫਸਲ ਦਾ ਵੀ ਨੁਕਸਾਨ ਹੋਇਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿਖੀ ਹੈ। ਜਿਸ ਵਿੱਚ ਉਨ੍ਹਾਂ ਨੇ ਸੂਬੇ ਦੇ ਵਿੱਚ ਹੜ੍ਹਾਂ ਦੀ ਸਥਿਤੀ ਤੇ ਚਿੰਤਾ ਪ੍ਰਗਟਾਈ ਹੈ। CM ਮਾਨ ਨੇ ਇਸ ਔਖੀ ਘੜੀ ਵਿੱਚ ਕੇਂਦਰ ਸਰਕਾਰ ਨੂੰ ਪੰਜਾਬ ਦੇ ਰੁਕੇ ਹੋਏ 60 ਹਜ਼ਾਰ ਕਰੋੜ ਰੁਪਏ ਬਕਾਇਆ ਰਾਸ਼ੀ ਜਾਰੀ ਕਰਨ ਦੀ ਮੰਗ ਕੀਤੀ ਹੈ। ਉੱਧਰ, ਆਪ ਆਗੂ ਅਮਨ ਅਰੋੜਾ ਨੇ ਵੀ ਕੇਂਦਰ ਸਰਕਾਰ ਤੇ ਗੰਭੀਰ ਆਰੋਪ ਲਗਾਏ ਹਨ। ਅਰੋੜਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਕੇਂਦਰ ਦੀ ਮੌਦੀ ਸਰਕਾਰ ਪੰਜਾਬ ਨਾਲ ਮਤਰਈ ਮਾਂ ਵਾਲਾ ਵਤੀਰਾ ਕਰ ਰਹੀ ਹੈ। ਪੰਜਾਬ ਇਸ ਵੇਲ੍ਹੇ ਮੁਸ਼ਕਲ ਘੜੀ ਚੋਂ ਨਿਕਲ ਰਿਹਾ ਹੈ। ਅਮਨ ਅਰੋੜਾ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ਦੀ ਵੀ ਜਾਣਕਾਰੀ ਦਿੱਤੀ ਹੈ। ਵੇਖੋ ਵੀਡੀਓ…
Published on: Sep 01, 2025 02:22 PM IST
