Punjab Flood Video: ਪੰਜਾਬ ‘ਚ ਹੜ੍ਹਾਂ ਦਾ ਕਹਿਰ, ਡੁੱਬੇ ਅੰਮ੍ਰਿਤਸਰ ਦੇ ਕਈ ਪਿੰਡ, ਲੋਕਾਂ ਨੇ ਦੱਸੀ ਹੱਡਬੀਤੀ
ਹੁਣ ਤੱਕ ਹਜਾਰਾਂ ਲੋਕਾਂ ਨੂੰ ਰੈਸਕਿਊ ਕਰਕੇ ਸੁਰਖਿਅਤ ਸਥਾਨਾਂ ਤੇ ਪਹੁੰਚਾਇਆ ਜਾ ਚੁੱਕਿਆ ਹੈ। ਰਾਹਤ ਤੇ ਬਚਾਅ ਕਾਰਜ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੇ ਹਨ।
ਲਗਾਤਾਰ ਬਾਰਿਸ਼ ਤੇ ਹੜ੍ਹ ਨੇ ਪੰਜਾਬ ਚ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਘਰਾਂ, ਫਸਲਾਂ, ਪਸ਼ੂਆਂ ਤੇ ਬੁਨਿਆਦੀ ਢਾਂਚੇ ਦਾ ਗੰਭੀਰ ਨੁਕਸਾਨ ਹੋਇਆ ਹੈ। ਪੰਜਾਬ ਸਰਕਾਰ ਇਨ੍ਹਾਂ ਹਾਲਾਤਾਂ ਨਾਲ ਨਜਿੱਠਣ ਤੇ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਰਾਹਤ ਪ੍ਰਦਾਨ ਕਰਨ ਲਈ ਮਿਹਨਤ ਕਰ ਰਹੀ ਹੈ। ਹੁਣ ਤੱਕ ਹਜਾਰਾਂ ਲੋਕਾਂ ਨੂੰ ਰੈਸਕਿਊ ਕਰਕੇ ਸੁਰਖਿਅਤ ਸਥਾਨਾਂ ਤੇ ਪਹੁੰਚਾਇਆ ਜਾ ਚੁੱਕਿਆ ਹੈ। ਰਾਹਤ ਤੇ ਬਚਾਅ ਕਾਰਜ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੇ ਹਨ। ਪਰ ਇਸ ਵਿਚਾਲੇ ਸੂਬੇ ਦੇ ਪਿੰਡਾਂ ਤੋਂ ਆ ਰਹੀਆਂ ਤਸਵੀਰਾਂ ਬਹੁਤ ਡਰਾ ਰਹੀਆਂ ਹਨ। ਅੰਮ੍ਰਿਤਸਰ ਦੀ ਗੱਲ ਕਰੀਏ ਤਾਂ ਇੱਥੋਂ ਦੇ ਕਈ ਪਿੰਡ ਇਸ ਵੇਲ੍ਹੇ ਪਾਣੀ ਵਿੱਚ ਡੁੱਬੇ ਹੋਏ ਹਨ। ਪਿੰਡਵਾਸੀਆਂ ਨੇ ਭਾਵੁੱਕ ਹੁੰਦਿਆਂ ਆਪਣੀ ਹੱਡਬੀਤੀ ਦੱਸੀ ਤਾਂ ਸੁਣਨ ਵਾਲਿਆਂ ਦੀਆਂ ਅੱਖਾਂ ਵਿੱਚ ਵੀ ਹੰਝੂ ਆ ਗਏ। ਵੇਖੋ ਵੀਡੀਓ
