Punjab Flood: 45 ਦਿਨਾਂ ਅੰਦਰ ਮਿਲੇਗਾ ਹਰ ਚੀਜ਼ ਦਾ ਮੁਆਵਜ਼ਾ, ਹੜ੍ਹ ਪੀੜਤਾਂ ਲਈ ਸੀਐਮ ਮਾਨ ਦਾ ਵੱਡਾ ਐਲਾਨ

| Edited By: Kusum Chopra

| Sep 12, 2025 | 3:12 PM IST

ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੇ ਇਸ ਬੈਠਕ ਚ ਹਿੱਸਾ ਲਿਆ। ਸੀਐਮ ਭਗਵੰਤ ਮਾਨ ਨੇ ਕਿਹਾ ਕਿ 16 ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋ ਜਾਵੇਗੀ।

CM Mann on Compensation to Flood Victims: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੀਤੇ ਦਿਨ ਹਸਪਤਾਲ ਤੋਂ ਛੁੱਟੀ ਮਿਲ ਗਈ। ਉਹ 5 ਸਤੰਬਰ ਤੋਂ ਮੁਹਾਲੀ ਦੇ ਫੋਰਟਿਸ ਹਸਪਤਾਲ ਚ ਦਾਖਲ ਸਨ। ਉਨ੍ਹਾਂ ਨੇ ਛੁੱਟੀ ਮਿਲਣ ਤੋਂ ਤੁਰੰਤ ਬਾਅਦ ਹੀ ਅੱਜ ਹੜ੍ਹ ਦੇ ਹਾਲਾਤਾਂ ਤੇ ਹਾਈ ਲੈਵਲ ਮੀਟਿੰਗ ਸੱਦੀ, ਜਿਸ ਚ ਉਨ੍ਹਾਂ ਨੇ ਰਾਹਤ ਕਾਰਜਾਂ ਨੂੰ ਲੈ ਕੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਅੱਜ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੇ ਇਸ ਬੈਠਕ ਚ ਹਿੱਸਾ ਲਿਆ। ਸੀਐਮ ਭਗਵੰਤ ਮਾਨ ਨੇ ਕਿਹਾ ਕਿ 16 ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋ ਜਾਵੇਗੀ। 45 ਦਿਨਾਂ ਤੋਂ ਬਾਅਦ ਪੀੜਤਾਂ ਨੂੰ ਮੁਆਵਜ਼ਾ ਦੇ ਦਿੱਤਾ ਜਾਵੇਗਾ। ਸਾਰੇ ਅਧਿਕਾਰੀਆਂ ਨੂੰ ਸਖ਼ਤ ਹੁਕਮ ਦਿੱਤੇ ਗਏ ਹਨ, ਜਿੱਥੇ-ਜਿੱਥੇ ਪਾਣੀ ਘੱਟ ਹੋ ਗਿਆ, ਉੱਥੇ ਦੀ ਨਿਰੱਖਣ ਕਰਕੇ ਜਲਦੀ ਤੋਂ ਜਲਦੀ ਰਿਪੋਰਟ ਦਿੱਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਜਲਦੀ ਮੁਆਵਜ਼ਾ ਮਿਲ ਸਕੇ।

Published on: Sep 12, 2025 03:11 PM IST