Punjab Flood: ਪੰਜਾਬ ਤੋਂ ਹਿਮਾਚਲ ਅਤੇ ਦਿੱਲੀ ਤੋਂ ਯੂਪੀ ਤੱਕ ਅਗਲੇ 7 ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ, IMD ਦਾ ਅਲਰਟ
ਉੱਤਰ ਪ੍ਰਦੇਸ਼ ਦੇ ਹਾਥਰਸ, ਮੇਰਠ, ਸਹਾਰਨਪੁਰ ਵਰਗੇ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ, ਜਿੱਥੇ 15 ਮਿਲੀਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ 7 ਦਿਨਾਂ ਲਈ ਕਈ ਰਾਜਾਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਦਿੱਲੀ-ਐਨਸੀਆਰ ਤੋਂ ਲੈ ਕੇ ਉੱਤਰ ਪ੍ਰਦੇਸ਼, ਬਿਹਾਰ, ਮੱਧ ਪ੍ਰਦੇਸ਼, ਰਾਜਸਥਾਨ, ਉਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਤੱਕ ਕਈ ਖੇਤਰ ਪ੍ਰਭਾਵਿਤ ਹੋਣਗੇ। ਉੱਤਰ ਪ੍ਰਦੇਸ਼ ਦੇ ਹਾਥਰਸ, ਮੇਰਠ, ਸਹਾਰਨਪੁਰ ਵਰਗੇ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ, ਜਿੱਥੇ 15 ਮਿਲੀਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਬਿਹਾਰ ਦੇ 12 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਵੀ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ, ਜਿੱਥੇ ਬੱਦਲ ਫਟਣ ਦਾ ਵੀ ਖ਼ਤਰਾ ਹੈ। ਆਈਐਮਡੀ ਨੇ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਲੋੜ ਪੈਣ ‘ਤੇ ਹੀ ਘਰ ਤੋਂ ਘੱਟ ਬਾਹਰ ਜਾਣ ਦੀ ਸਲਾਹ ਦਿੱਤੀ ਹੈ।
Published on: Sep 02, 2025 11:56 AM IST