Punjab Flood: ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਪ੍ਰਭਾਵਿਤ ਕਿਸਾਨਾਂ ਨਾਲ ਕੀਤੀ ਮੁਲਾਕਾਤ, ਨੁਕਸਾਨ ਦਾ ਲਿਆ ਜਾਇਜ਼ਾ
ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਉਨ੍ਹਾਂ ਨੂੰ ਅੰਮ੍ਰਿਤਸਰ ਭੇਜਿਆ ਹੈ। ਉਨ੍ਹਾਂ ਕਿਹਾ ਕਿ ਅੱਜ ਉਹ ਅੰਮ੍ਰਿਤਸਰ ਆਏ ਹਨ ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ ਤੇ ਉੱਥੋਂ ਦੀ ਸਥਿਤੀ ਦਾ ਜਾਇਜ਼ਾ ਲੈਣਗੇ। ਉਹ ਇੱਕ ਰਿਪੋਰਟ ਤਿਆਰ ਕਰਕੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਭੇਜਣਗੇ
ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਪੰਜਾਬ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਅੰਮ੍ਰਿਤਸਰ ਦਾ ਦੌਰਾ ਕੀਤਾ। ਉਨ੍ਹਾਂ ਹੜ੍ਹ ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਅੰਮ੍ਰਿਤਸਰ ਦੇ ਪੇਂਡੂ ਖੇਤਰਾਂ ਵਿੱਚ ਪਹੁੰਚ ਕੇ ਉਨ੍ਹਾਂ ਕਿਸਾਨਾਂ ਦੇ ਖੇਤਾਂ ਦਾ ਮੁਆਇਨਾ ਕੀਤਾ। ਹੜ੍ਹਾਂ ਕਾਰਨ ਕਿਸਾਨਾਂ ਦੀਆਂ ਫਸਲਾਂ ਤਬਾਹ ਹੋ ਗਈਆਂ ਹਨ, ਜਿਸ ਕਾਰਨ ਉਨ੍ਹਾਂ ਨੂੰ ਭਾਰੀ ਵਿੱਤੀ ਨੁਕਸਾਨ ਹੋਇਆ ਹੈ। ਸ਼ਿਵਰਾਜ ਸਿੰਘ ਚੌਹਾਨ ਨੇ ਕਿਸਾਨਾਂ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਅਗਲੀ ਕਾਰਵਾਈ ਦਾ ਭਰੋਸਾ ਦਿੱਤਾ। ਦੇਖੋ ਵੀਡੀਓ…
Published on: Sep 04, 2025 04:40 PM IST