Punjab Floods: ਖੇਤ ਡੁੱਬੇ… ਘਰ ਟੁੱਟੇ…ਪੰਜਾਬ ਵਿੱਚ ਹੜ੍ਹਾਂ ਨਾਲ ਤਬਾਹੀ ਦੀ ਵੇਖੋ Ground Report
ਫਿਰੋਜ਼ਪੁਰ ਵਿੱਚ ਧੁੱਸੀ ਬੰਨ੍ਹ ਟੁੱਟਣ ਕਾਰਨ 100 ਤੋਂ ਵੱਧ ਪਿੰਡ ਹੜ੍ਹਾਂ ਦੀ ਲਪੇਟ ਵਿੱਚ ਆ ਗਏ ਹਨ। ਫੌਜ ਅਤੇ ਸਥਾਨਕ ਲੋਕ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੇ ਹੋਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਹੜ੍ਹ ਪੀੜਤਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।
ਪੰਜਾਬ ਵਿੱਚ ਭਾਰੀ ਬਾਰਿਸ਼ ਕਾਰਨ ਆਏ ਹੜ੍ਹਾਂ ਨਾਲ ਹੋਰਨਾਂ ਜਿਲ੍ਹਿਆਂ ਦੇ ਨਾਲ-ਨਾਲ ਅਜਨਾਲਾ ਅਤੇ ਫਿਰੋਜ਼ਪੁਰ ਜ਼ਿਲ੍ਹੇ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਅਜਨਾਲਾ ਵਿੱਚ ਰਾਵੀ ਦਰਿਆ ਦੇ ਵਧਦੇ ਪਾਣੀ ਦੇ ਪੱਧਰ ਕਾਰਨ ਦਰਜਨਾਂ ਪਿੰਡ ਡੁੱਬ ਗਏ ਹਨ। ਸੜਕਾਂ ਬੰਦ ਹਨ, ਆਵਾਜਾਈ ਠੱਪ ਹੈ ਅਤੇ ਕਿਸਾਨਾਂ ਦੀਆਂ ਫਸਲਾਂ ਪੂਰੀ ਤਰ੍ਹਾਂ ਬਰਬਾਦ ਹੋ ਗਈਆਂ ਹਨ। ਸਥਾਨਕ ਨੌਜਵਾਨ ਕਿਸ਼ਤੀਆਂ ਅਤੇ ਬੇੜੀਆਂ ਰਾਹੀਂ ਫਸੇ ਲੋਕਾਂ ਤੱਕ ਰਾਹਤ ਸਮੱਗਰੀ ਪਹੁੰਚਾਉਣ ਵਿੱਚ ਲੱਗੇ ਹੋਏ ਹਨ। ਫਿਰੋਜ਼ਪੁਰ ਵਿੱਚ ਧੁੱਸੀ ਬੰਨ੍ਹ ਟੁੱਟਣ ਕਾਰਨ 100 ਤੋਂ ਵੱਧ ਪਿੰਡ ਹੜ੍ਹਾਂ ਦੀ ਲਪੇਟ ਵਿੱਚ ਆ ਗਏ ਹਨ। ਫੌਜ ਅਤੇ ਸਥਾਨਕ ਲੋਕ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੇ ਹੋਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਹੜ੍ਹ ਪੀੜਤਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਪੰਜਾਬ ਦੇ ਆਈਪੀਐਸ ਅਧਿਕਾਰੀਆਂ ਨੇ ਆਪਣੀ ਇੱਕ ਦਿਨ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦਾਨ ਕਰਨ ਦਾ ਐਲਾਨ ਕੀਤਾ ਹੈ। ਹਰਿਆਣਾ ਦੇ ਅੰਬਾਲਾ ਵਿੱਚ ਭਾਰੀ ਬਾਰਿਸ਼ ਕਾਰਨ ਕਈ ਖੇਤਰ ਵੀ ਡੁੱਬ ਗਏ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਨੇ 1 ਸਤੰਬਰ, 2025 ਤੋਂ ਹੋਣ ਵਾਲੀਆਂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਵੇਖੋ ਗ੍ਰਾਉਂਡ ਰਿਪੋਰਟ…