ਤੈਅ ਹੱਦ ਤੋਂ ਵੱਧ ਵਧਾਈ ਫੀਸ ਤਾਂ ਪ੍ਰਾਈਵੇਟ ਸਕੂਲਾਂ ਦੀ ਖੈਰ ਨਹੀਂ, ਪੰਜਾਬ ਸਰਕਾਰ ਨੇ ਕੱਸਿਆ ਸ਼ਿੰਕਜਾ
ਅੰਮ੍ਰਿਤਸਰ ਵਿੱਚ ਵਿਦਿਆਰਥਣ ਅਮਜੋਤ ਕੌਰ ਵੱਲੋਂ ਕੀਤੀ ਗਈ ਖੁਦਕੁਸ਼ੀ ਤੋਂ ਬਾਅਦ ਪੰਜਾਬ ਸਰਕਾਰ ਨੇ ਅਹਿਮ ਫੈਸਲਾ ਲਿਆ ਹੈ। ਸੀਐਮ ਮਾਨ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਬੀਤੇ ਤਿੰਨ ਸਾਲਾਂ ਵਿੱਚ ਜੇਕਰ ਕਿਸੇ ਵੀ ਪ੍ਰਾਈਵੇਟ ਸਕੂਲ ਨੇ 5 ਫੀਸਦੀ ਤੋਂ ਜਿਆਦਾ ਫੀਸ ਵਸੂਲੀ ਹੈ ਤਾਂ ਉਨ੍ਹਾਂ ਨੂੰ ਇਹ ਪੈਸੇ ਮਾਪਿਆਂ ਨੂੰ ਵਾਪਸ ਕਰਨੇ ਹੋਣਗੇ। ਜੇਕਰ ਉਹ […]
ਅੰਮ੍ਰਿਤਸਰ ਵਿੱਚ ਵਿਦਿਆਰਥਣ ਅਮਜੋਤ ਕੌਰ ਵੱਲੋਂ ਕੀਤੀ ਗਈ ਖੁਦਕੁਸ਼ੀ ਤੋਂ ਬਾਅਦ ਪੰਜਾਬ ਸਰਕਾਰ ਨੇ ਅਹਿਮ ਫੈਸਲਾ ਲਿਆ ਹੈ। ਸੀਐਮ ਮਾਨ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਬੀਤੇ ਤਿੰਨ ਸਾਲਾਂ ਵਿੱਚ ਜੇਕਰ ਕਿਸੇ ਵੀ ਪ੍ਰਾਈਵੇਟ ਸਕੂਲ ਨੇ 5 ਫੀਸਦੀ ਤੋਂ ਜਿਆਦਾ ਫੀਸ ਵਸੂਲੀ ਹੈ ਤਾਂ ਉਨ੍ਹਾਂ ਨੂੰ ਇਹ ਪੈਸੇ ਮਾਪਿਆਂ ਨੂੰ ਵਾਪਸ ਕਰਨੇ ਹੋਣਗੇ। ਜੇਕਰ ਉਹ ਅਜਿਹਾ ਨਹੀਂ ਕਰਦੇ ਹਨ ਤਾਂ ਉਨ੍ਹਾਂ ਦੀ ਮਾਨਤਾ ਰੱਦ ਕਰ ਦਿੱਤੀ ਜਾਵੇਗੀ। ਕੁੜੀ ਦੀ ਮੌਤ ਤੇ ਡੂੰਘਾ ਅਫ਼ਸੋਸ ਜਤਾਉਂਦਿਆਂ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇੱਕ ਹੋਣਹਾਰ ਵਿਦਿਆਰਥਣ ਸਕੂਲ ਮਾਫੀਆ ਦੀ ਬਲੀ ਚੜ੍ਹ ਗਈ ਹੈ। ਉਨ੍ਹਾਂ ਕਿਹਾ ਇਸ ਘਟਨਾ ਤੋਂ ਬਾਅਦ ਉਨ੍ਹਾਂ ਨੂੰ ਸਕੂਲਾਂ ਵੱਲੋਂ ਕੀਤੀ ਜਾ ਰਹੀ ਮਨਮਾਨੀ ਦੇ ਕਈ ਫੋਨ ਆਏ ਹਨ। ਸੀਐਮ ਮਾਨ ਨੇ ਕਿਹਾ ਕਿ ਸਰਕਾਰ ਇਸ ਦੇ ਹੱਲ ਲਈ ਸਖ਼ਤ ਕਾਨੂੰਨ ਲਿਆਏਗੀ। ਇਹ ਨਿਯਮ ਹਰ ਤਰ੍ਹਾਂ ਦੀਆਂ ਫੀਸਾਂ ‘ਤੇ ਲਾਗੂ ਹੋਵੇਗਾ।
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?