ਪੰਜਾਬ ਦੀਆਂ ਔਰਤਾਂ ਦੀ ਹੋਵੇਗੀ ਕੈਂਸਰ ਸਕ੍ਰੀਨਿੰਗ, ਮੁਕਤਸਰ ਸਾਹਿਬ ਤੋਂ ਹੋਵੇਗੀ ਸ਼ੁਰੂਆਤ
ਕੈਬਨਿਟ ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਜਦੋਂ ਲੜਕੀਆਂ ਕਿਸ਼ੋਰ ਅਵਸਥਾ ਚ ਹੁੰਦੀਆਂ ਹਨ ਤਾਂ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪਰ, ਉਹ ਇਸ ਦੌਰਾਨ ਇਨ੍ਹਾਂ ਗੱਲਾਂ ਨੂੰ ਆਪਣੇ ਮਾਤਾ-ਪਿਤਾ ਜਾਂ ਅਧਿਆਪਕਾਂ ਨਾਲ ਸਾਂਝਾ ਨਹੀਂ ਕਰਦੀਆਂ। ਉਨ੍ਹਾਂ ਨੂੰ ਇਸ ਦੌਰਾਨ ਕਈ ਬਿਮਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਪੰਜਾਬ ਸਰਕਾਰ ਹੁਣ ਮਹਿਲਾਵਾਂ ਤੇ ਲੜਕੀਆਂ ਦੀ ਸਿਹਤ ਤੇ ਰੋਜ਼ਗਾਰ ਤੇ ਧਿਆਨ ਕੇਂਦਰਿਤ ਕਰੇਗੀ। 2 ਦਸੰਬਰ ਨੂੰ ਪੰਜਾਬ ਦੇ ਜ਼ਿਲ੍ਹਿਆਂ ਚ ਕੈਂਪ ਲਗਾਏ ਜਾਣਗੇ, ਜਿੱਥੇ ਮਹਿਲਾਵਾਂ ਦੀ ਸਿਹਤ ਦੀ ਜਾਂਚ ਕੀਤੀ ਜਾਵੇਗੀ। ਇਸ ਦੌਰਾਨ ਕੈਂਸਰ ਦੀ ਜਾਂਚ ਵਿਸ਼ੇਸ਼ ਤੌਰ ਤੇ ਕੀਤੀ ਜਾਵੇਗੀ। ਇਸ ਦੀ ਸ਼ੁਰੂਆਤ ਮੁਕਤਸਰ ਸਾਹਿਬ ਤੋਂ ਹੋਵੇਗੀ। ਇਹ ਜਾਣਕਾਰੀ ਪੰਜਾਬ ਦੀ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਚੰਡੀਗੜ੍ਹ ਚ ਪ੍ਰੈੱਸ ਕਾਨਫਰੰਸ ਕਰਦੇ ਹੋਏ ਦਿੱਤੀ। ਉਨ੍ਹਾਂ ਨੇ ਕਿਹਾ ਅਪਾਹਜ ਲੋਕ ਵੀ ਇਨ੍ਹਾਂ ਕੈਂਪਸ ਦਾ ਲਾਭ ਚੁੱਕ ਸਕਣਗੇ।
Latest Videos