ਪੰਜਾਬ ਸਰਕਾਰ ਦਾ ਨਸ਼ਿਆ ਵਿਰੁੱਧ ਵੱਡਾ ਐਕਸ਼ਨ…ਤਸਕਰਾਂ ਖਿਲਾਫ਼ ਕਾਰਵਾਈ, ਮੰਤਰੀ ਹਰਪਾਲ ਚੀਮਾ ਨੇ ਦਿੱਤਾ ਅਪਡੇਟ

| Edited By: Isha Sharma

Jun 09, 2025 | 4:09 PM IST

ਵਿੱਤ ਮੰਤਰੀ ਹਰਪਾਲ ਸਿੰਘ ਨੇ ਪ੍ਰੈੱਸ ਕਾਨਫਰੰਸ ਚ ਜਾਣਕਾਰੀ ਦਿੱਤੀ ਕਿ ਯੁੱਧ ਨਸ਼ੇ ਵਿਰੁੱਧ ਮੁਹਿੰਮ ਦੀ ਨਿਗਰਾਨੀ ਲਈ ਗਠਿਤ ਹਾਈ ਪਾਵਰ ਕਮੇਟੀ ਦੀ ਮੀਟਿੰਗ ਚ ਇਹ ਫੈਸਲਾ ਲਿਆ ਗਿਆ। ਉਨ੍ਹਾਂ ਨੇ ਇਹ ਵੀ ਕਿਹਾ ਕਿ ਹਸਪਤਾਲ ਚ ਆਉਣ ਵਾਲੇ ਨਸ਼ੇ ਦੇ ਆਦੀ ਲੋਕਾਂ ਨੂੰ ਮਰੀਜ਼ ਦੀ ਤਰ੍ਹਾਂ ਹੀ ਮੰਨਿਆ ਜਾਵੇਗਾ।

ਪੰਜਾਬ ਸਰਕਾਰ ਦੁਆਰਾ ਨਸ਼ਿਆ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ੇ ਵਿਰੁੱਧ ਦੇ ਤਹਿਤ ਹੁਣ ਨਸ਼ਾ ਛੱਡਣ ਵਾਲਿਆਂ ਦੇ ਇਲਾਜ਼ ਲਈ ਸਰਕਾਰ 200 ਮਨੋਵਿਗਿਆਨੀਆਂ ਦੀ ਭਰਤੀ ਕਰੇਗੀ। ਸਭ ਤੋਂ ਪਹਿਲਾ ਸਰਕਾਰ ਤੁਰੰਤ ਜ਼ਰੂਰਤ ਨੂੰ ਦੇਖਦੇ ਗੋਏ ਮਨੋਵਿਗਿਆਨੀਆਂ ਦੀ ਅਸਥਾਈ ਭਰਤੀ ਕਰੇਗੇ, ਬਾਅਦ ਚ ਛੇ ਮਹੀਨੀਆਂ ਦੇ ਅੰਦਰ ਇਹ ਭਰਤੀ ਸਥਾਈ ਕਰ ਦਿੱਤੀ ਜਾਵੇਗੀ।