ਪੰਜਾਬ ਸਰਕਾਰ ਨੇ ਮਾਤਮੀ ਬਿਗਲ ਵਜਾਉਣ ਦਾ ਫੈਸਲਾ ਲਿਆ ਵਾਪਸ, ਸੀਐੱਮ ਮਾਨ ਨੇ ਟਵੀਟ ਕਰ ਦਿੱਤੀ ਜਾਣਕਾਰੀ

| Edited By: Isha Sharma

Dec 25, 2023 | 5:03 PM

ਪੰਜਾਬ ਸਰਕਾਰ ਦੇ ਇਸ ਫੈਸਲੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਤਰਾਜ਼ ਜਤਾਇਆ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਸੀ ਕਿ 10 ਵੇਂ ਗੁਰੂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਮਾਤਮੀ ਬਿਗਲ ਵਜਾਉਣ ਦਾ ਐਲਾਨ ਮਰਿਆਦਾ ਦੇ ਉਲਟ ਹੈ।

27 ਦਸੰਬਰ ਨੂੰ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਨੇ ਮਾਤਮੀ ਬਿਗਲ ਵਜਾਉਣ ਦਾ ਫੈਸਲਾ ਲਿਆ ਸੀ। ਜਿਸ ਨੂੰ ਹੁਣ ਮਾਨ ਸਰਕਾਰ ਨੇ ਵਾਪਸ ਲੈ ਲਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਬਾਰੇ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ (x) ‘ਤੇ ਪੋਸਟ ਕਰਕੇ ਦਿੱਤੀ ਹੈ ਉਨ੍ਹਾਂ ਨੇ ਲਿਖਿਆ- ਮੈਂ ਇਹ ਬਿਲਕੁਲ ਵੀ ਨਹੀਂ ਚਾਹੁੰਦਾ ਕਿ ਇਹਨਾਂ ਸ਼ਹਾਦਤ ਵਾਲੇ ਦਿਨਾਂ ਵਿੱਚ ਸਮੁੱਚੀਆਂ ਸੰਗਤਾਂ ਸਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਨਮਨ ਕਰਨ ਤੋਂ ਇਲਾਵਾ ਕਿਸੇ ਹੋਰ ਵਾਦ-ਵਿਵਾਦ ਵਿੱਚ ਪੈਣ .. ਇਸ ਲਈ ਭਾਵਨਾਵਾਂ ਦੀ ਕਦਰ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ 27 ਦਸੰਬਰ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਬਿਗਲ ਵਜਾਉਣ ਵਾਲਾ ਫੈਸਲਾ ਵਾਪਸ ਲਿਆ ਜਾਂਦਾ ਹੈ।”