ਪੰਜਾਬ ਸਰਕਾਰ ਲੜਕੀਆਂ ਨੂੰ ਆਰਮੀ ‘ਚ ਭਰਤੀ ਹੋਣ ਦੀ ਦੇਵੇਗੀ ਟ੍ਰੇਨਿੰਗ, ਕਪੂਰਥਲਾ ਚ ਦਿੱਤੀ ਜਾਵੇਗੀ ਸਿਖਲਾਈ

| Edited By: Kusum Chopra

Dec 12, 2023 | 7:04 PM

ਕੈਬਨਿਟ ਮੰਤਰੀ ਅਮਨ ਅਰੋੜਾ (Aman Arora) ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਕਪੂਰਥਲਾ ਜ਼ਿਲ੍ਹੇ ਦੇ ਕਾਂਝਲਾ ਵਿਖੇ ਸਥਿਤ ਮੌਜੂਦਾ ਸੀ-ਪਾਈਟ ਕੈਂਪ ਨੂੰ ਲੜਕੀਆਂ ਦੇ ਕੈਂਪ ਵਿੱਚ ਤਬਦੀਲ ਕੀਤਾ ਜਾਵੇਗਾ। ਸੀ-ਪਾਈਟ ਕੈਂਪ ਚ ਲੜਕੀਆਂ ਨੂੰ ਹਥਿਆਰਬੰਦ ਬਲਾਂ, ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀਏਪੀਐਫ) ਅਤੇ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਦੀ ਸਿਖਲਾਈ ਦਿੱਤੀ ਜਾਵੇਗੀ।

ਪੰਜਾਬ ਸਰਕਾਰ ਨੇ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਦੀਆਂ ਚਾਹਵਾਨ ਪੰਜਾਬ ਦੀਆਂ ਧੀਆਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਇੱਕ ਅਹਿਮ ਫੈਸਲਾ ਲਿਆ ਹੈ। ਹੁਣ ਕਪੂਰਥਲਾ (Kapurthala) ਵਿੱਚ ਲੜਕੀਆਂ ਲਈ ਵਿਸ਼ੇਸ਼ ਤੌਰ ਤੇ ਪੰਜਾਬ ਦੇ ਯੂਥ ਲਈ ਸਿਖਲਾਈ ਅਤੇ ਰੁਜ਼ਗਾਰ ਕੇਂਦਰ ਕੈਂਪ ਖੋਲ੍ਹਿਆ ਜਾਵੇਗਾ। ਇਸ ਕੇਂਦਰ ਦਾ ਸਮੁੱਚਾ ਸਟਾਫ਼ ਔਰਤਾਂ ਦਾ ਹੋਵੇਗਾ। ਇਹ ਫੈਸਲਾ ਰਾਜ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ ਸੀ-ਪਾਈਟ ਦੇ ਕਾਰਜਕਾਰੀ ਬੋਰਡ ਦੀ 33ਵੀਂ ਮੀਟਿੰਗ ਵਿੱਚ ਲਿਆ ਗਿਆ।