ਲੰਬਿਤ ਇੰਤਕਾਲ ਮਾਮਲੇ ਨਿਪਟਾਉਣ ਲਈ ਪੰਜਾਬ ਸਰਕਾਰ ਮੁੜ ਲਾਵੇਗੀ ਕੈਂਪ Punjabi news - TV9 Punjabi

ਲੰਬਿਤ ਇੰਤਕਾਲ ਮਾਮਲੇ ਨਿਪਟਾਉਣ ਲਈ ਪੰਜਾਬ ਸਰਕਾਰ ਮੁੜ ਲਾਵੇਗੀ ਕੈਂਪ

Published: 

09 Jan 2024 16:26 PM

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਮਾਰ 6 ਜਨਵਰੀ ਦੇ ਦਿਨ ਪੂਰੇ ਪੰਜਾਬ ਦੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਚ ਲੋਕਾਂ ਦੇ ਹਿੱਤ ਨੂੰ ਅੱਗੇ ਰੱਖਦੇ ਹੋਏ ਇੰਤਕਾਲ ਦੇ ਲੰਬਿਤ ਪਏ ਮਾਮਲੇ ਨਿਪਟਾਉਣ ਲਈ ਵਿਸ਼ੇਸ਼ ਕੈਂਪਾਂ ਦਾ ਆਯੋਜਨ ਕੀਤਾ ਗਿਆ ਸੀ। ਕੈਬਨਿਟ ਮੰਤਰੀ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਸੀ ਕਿ ਕੈਂਪਾਂ ਦੌਰਾਨ ਇੰਤਕਾਲ ਦੇ ਪੈਂਡਿੰਗ ਪਏ 31538 ਮਾਮਲਿਆਂ ਦਾ ਨਿਪਟਾਰਾ ਕੀਤੀ ਗਿਆ ਸੀ। ਇੱਕ ਦਿਨ ਵਿੱਚ ਇੰਨੇ ਇੰਤਕਾਲ ਦਾ ਇਹ ਨਵਾਂ ਰਿਕਾਰਡ ਬਣਾਇਆ ਗਿਆ ਸੀ। ਇਸ ਦੌਰਾਨ ਮੰਤਰੀ ਜਿੰਪਾ ਨੇ ਖੁਦ ਫਿਲੌਰ, ਹੁਸ਼ਿਆਰਪੁਰ, ਫਗਵਾੜਾ, ਲੁਧਿਆਣਾ ਪੂਰਬੀ, ਲੁਧਿਆਣਾ ਪੱਛਮੀ ਅਤੇ ਸ਼ਹੀਦ ਭਗਤ ਸਿੰਘ ਨਗਰ ਤਹਿਸੀਲਾਂ ਦਾ ਦੌਰਾ ਕੀਤਾ ਸੀ।

Follow Us On

ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਇੰਤਕਾਲ ਦੇ ਮਾਮਲਿਆਂ ਨੂੰ ਨਿਪਟਾਉਣ ਦੇ ਲਈ ਕੈਂਪ ਲਗਵਾਉਣ ਦਾ ਐਲਾਨ ਕੀਤਾ ਹੈ। ਜਿਸ ਬਾਰੇ ਖੁੱਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਸੀ। ਉਨ੍ਹਾਂ ਨੇ ਟਵੀਟ ਵਿੱਚ ਲਿਖਿਆ ਹੈ ਕਿ ਬੀਤੇ ਦਿਨੀਂ ਪੰਜਾਬ ਵਿੱਚ ਇੰਤਕਾਲਾਂ ਦੇ ਮਾਮਲਿਆਂ ਨੂੰ ਨਿਪਟਾਉਣ ਲਈ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਗਏ। ਜਿੱਥੇ 31 ਹਜ਼ਾਰ ਤੋਂ ਵੱਧ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਹ ਇੱਕ ਚੰਗੀ ਪਹਿਲ ਹੈ ਤੇ ਅਸੀਂ ਲੋਕਾਂ ਨੂੰ ਸਹੂਲਤ ਦੇਣ ਲਈ ਲਗਾਤਾਰ ਅਜਿਹੇ ਉਪਰਾਲੇ ਕਰਾਂਗੇ। ਅਸੀਂ ਦੋਬਾਰਾ 15 ਜਨਵਰੀ ਨੂੰ ਇਹ ਕੈਂਪ ਲਾਵਾਂਗੇ। ਜਾਣਕਾਰੀ ਮੁਤਾਬਕ 15 ਜਨਵਰੀ ਨੂੰ ਮੁੜ ਕੇ ਕੈਂਪ ਲਗਾਇਆ ਜਾਵੇਗਾ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ 6 ਜਨਵਰੀ ਨੂੰ ਇੰਤਕਾਲ ਦੇ ਮਾਮਲਿਆਂ ਨੂੰ ਨਿਪਟਾਉਣ ਦੇ ਲਈ ਕੈਂਪ ਲਗਾਏ ਸਨ ਜਿਸ ਦਾ ਰਿਕਾਰਡ ਲੋਕਾਂ ਨੇ ਲਾਹਾ ਲਿਆ ਸੀ।

Exit mobile version