Punjab Budget 2024: ਪੰਜਾਬ ਸਰਕਾਰ ਦਾ 2 ਲੱਖ ਕਰੋੜ ਤੋਂ ਵੱਧ ਦਾ ਬਜਟ, ਕੀ ਹੈ ਖਾਸ? Punjabi news - TV9 Punjabi

Punjab Budget 2024: ਪੰਜਾਬ ਸਰਕਾਰ ਦਾ 2 ਲੱਖ ਕਰੋੜ ਤੋਂ ਵੱਧ ਦਾ ਬਜਟ, ਕੀ ਹੈ ਖਾਸ?

Published: 

05 Mar 2024 16:44 PM

Punjab Budget: ਪੰਜਾਬ ਸਰਕਾਰ ਨੇ ਵਿੱਤੀ ਵਰ੍ਹੇ 2024-25 ਦੇ ਬਜਟ ਵਿੱਚ ਸਿਹਤ ਖੇਤਰ ਲਈ 5 ਹਜ਼ਾਰ 264 ਕਰੋੜ ਰੁਪਏ ਦੇ ਫੰਡ ਮੁਹੱਈਆ ਕਰਵਾਏ ਗਏ ਹਨ। ਭਗਵੰਤ ਮਾਨ ਸਰਕਾਰ ਦੇ ਪ੍ਰੋਜੈਕਟ ਆਮ ਆਦਮੀ ਕਲੀਨਿਕ ਲਈ 249 ਕਰੋੜ ਰੁਪਏ ਦਾ ਬਜਟ ਦਿੱਤਾ ਗਿਆ ਹੈ। ਖ਼ਜਾਨਾ ਮੰਤਰੀ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਸਕੂਲ ਆਫ ਐਮੀਨੈਂਸ ਲਈ ਬਜਟ ਵਿੱਚ 100 ਕਰੋੜ ਰੁਪਏ ਦੀ ਰਾਸ਼ੀ ਨੂੰ ਰੱਖਿਆ ਗਿਆ ਹੈ। ਬਜਟ ਵਿੱਚ ਸਕੂਲ ਆਫ ਐਕਸੀਲੈਂਸ ਲਈ 10 ਕਰੋੜ ਰੁਪਏ ਦੀ ਸ਼ੁਰੂਆਤੀ ਤਜਵੀਜ਼ ਰੱਖੀ ਗਈ।

Follow Us On

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਵਰ੍ਹੇ 2024-25 ਲਈ ਆਪਣਾ ਬਜਟ ਪੇਸ਼ ਕਰ ਦਿੱਤਾ ਹੈ। ਖ਼ਜਾਨਾ ਮੰਤਰੀ ਹਰਪਾਲ ਚੀਮਾ ਵੱਲੋਂ 2 ਲੱਖ 4 ਹਜ਼ਾਰ 918 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ। ਜੋਕਿ ਹੁਣ ਤੱਕ ਪੇਸ਼ ਕੀਤੇ ਗਏ ਸਾਰੇ ਬਜਟਾਂ ਤੋਂ ਜ਼ਿਆਦਾ ਹੈ। ਇਹ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਸਰਕਾਰ ਨੇ 2 ਲੱਖ ਕਰੋੜ ਰੁਪਏ ਤੋਂ ਵੱਧ ਦਾ ਬਜਟ ਰੱਖਿਆ ਹੋਵੇ। ਖ਼ਜਾਨਾ ਮੰਤਰੀ ਦੇ ਭਾਸ਼ਣ ਦਾ ਜ਼ਿਆਦਾਤਰ ਫੋਕਸ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਖੇਤੀਬਾੜੀ ਸੈਕਟਰ ਤੇ ਰਿਹਾ। ਪੰਜਾਬ ਸਰਕਾਰ ਨੇ ਲੋਕ ਸਭਾ ਚੋਣਾਂ ਤੋਂ ਬਿਲਕੁਲ ਪਹਿਲਾਂ ਆਪਣਾ ਤੀਜਾ ਸਲਾਨਾ ਬਜਟ ਪੇਸ਼ ਕਰ ਦਿੱਤਾ ਹੈ। ਖ਼ਜਾਨਾ ਮੰਤਰੀ ਨੇ ਬਜਟ ਪੇਸ਼ ਕਰਦਿਆਂ ਦੱਸਿਆ ਕਿ ਸਰਕਾਰ ਦਾ ਕੁੱਲ ਬਜਟ 2 ਲੱਖ 4 ਹਜ਼ਾਰ 918 ਕਰੋੜ ਰੁਪਏ ਦਾ ਹੈ। ਜੋ ਹੁਣ ਤੱਕ ਦਾ ਸਭ ਤੋਂ ਜ਼ਿਆਦਾ ਹੈ। ਭਾਸ਼ਣ ਵਿੱਚ ਖ਼ਜਾਨਾ ਮੰਤਰੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗੁਵਾਈ ਵਾਲੀ ਸਰਕਾਰ ਸਿੱਖਿਆ ਤੇ ਵਿਸ਼ੇਸ ਧਿਆਨ ਦੇ ਰਹੀ ਹੈ। ਇਸ ਲਈ ਸਿੱਖਿਆ ਦਾ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ 16 ਹਜ਼ਾਰ 987 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਜੋ ਕੁੱਲ ਬਜਟ ਦਾ 11.5 ਫੀਸਦੀ ਹੈ।

Tags :
Exit mobile version