ਸਾਈਬਰ ਕਰਾਈਮ ਵਿਰੁੱਧ ਪੰਜਾਬ ਸਰਕਾਰ ਦਾ ਸਖ਼ਤ ਐਕਸ਼ਨ, ਚਲਾਈ ਜਾਗਰੂਕਤਾ ਮੁਹਿੰਮ
ਪੁਲਿਸ ਵੱਲੋਂ ਸਾਈਬਰ ਕਰਾਈਮ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਸਬੰਧੀ ਬੀਨੂੰ ਢਿੱਲੋਂ ਨੇ ਦੱਸਿਆ ਕਿ ਜਲੰਧਰ ਦੇ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਵੱਲੋਂ ਚਲਾਈ ਜਾ ਰਹੀ ਇਸ ਮੁਹਿੰਮ ਵਿੱਚ ਲੋਕਾਂ ਨੂੰ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਗਈ ਹੈ।
ਪੰਜਾਬ ‘ਚ ‘ਆਪ’ ਸਰਕਾਰ ਅਤੇ ਪੁਲਿਸ ਵੱਲੋਂ ਸਾਈਬਰ ਕਰਾਈਮ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਵਿੱਚ ਪੁਲਿਸ ਪ੍ਰਸ਼ਾਸਨ ਦੇ ਨਾਲ-ਨਾਲ ਕਈ ਐਕਟਰ ਵੀ ਇਸ ਮੁਹਿੰਮ ਦਾ ਹਿੱਸਾ ਬਣ ਰਹੇ ਹਨ। ਅਜਿਹੇ ‘ਚ ਪੰਜਾਬੀ ਕਲਾਕਾਰ ਬੀਨੂੰ ਢਿੱਲੋਂ ਵੀ ਇਸ ਮੁਹਿੰਮ ਨਾਲ ਜੁੜਦੇ ਨਜ਼ਰ ਆਏ। ਦਰਅਸਲ ਜਲੰਧਰ ਪੁਲਿਸ ਵੱਲੋਂ ਚਲਾਈ ਜਾ ਰਹੀ ਇਸ ਮੁਹਿੰਮ ਦਾ ਜਾਇਜ਼ਾ ਲੈਂਦੇ ਹੋਏ ਲੋਕਾਂ ਨੂੰ ਸਾਈਬਰ ਫਰਾਡ ਤੋਂ ਬਚਣ ਦੀ ਸਲਾਹ ਦਿੱਤੀ ਗਈ। ਇਸ ਮੁਹਿੰਮ ਸਬੰਧੀ ਬੀਨੂੰ ਢਿੱਲੋਂ ਨੇ ਦੱਸਿਆ ਕਿ ਜਲੰਧਰ ਦੇ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਵੱਲੋਂ ਚਲਾਈ ਜਾ ਰਹੀ ਇਸ ਮੁਹਿੰਮ ਵਿੱਚ ਲੋਕਾਂ ਨੂੰ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਹਰ ਕਿਸੇ ਨੂੰ ਆਪਣੇ ਬੈਂਕ ਵੇਰਵੇ ਕਿਸੇ ਨਾਲ ਸਾਂਝੇ ਨਹੀਂ ਕਰਨੇ ਚਾਹੀਦੇ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਸਪੈਮ ਕਾਲਾਂ ਨੂੰ ਅਟੈਂਡ ਨਾ ਕੀਤਾ ਜਾਵੇ। ਬੀਨੂੰ ਢਿੱਲੋਂ ਨੇ ਦੱਸਿਆ ਕਿ ਕ੍ਰੈਡਿਟ ਕਾਰਡ ਅਤੇ ਡੈਬਿਟ ਕਾਰਡਾਂ ਰਾਹੀਂ ਧੋਖਾਧੜੀ ਦੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਰਹੇ ਹਨ। ਬੀਨੂੰ ਢਿੱਲੋਂ ਨੇ ਕਿਹਾ ਕਿ ਤੁਸੀਂ ਸਾਰੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਦਾ ਹਿੱਸਾ ਬਣ ਕੇ ਕਿਸੇ ਵੀ ਅਣਜਾਣ ਵਿਅਕਤੀ ਨਾਲ ਆਪਣੀ ਨਿੱਜੀ ਜਾਣਕਾਰੀ ਸਾਂਝੀ ਨਾ ਕਰੋ। ਉਨ੍ਹਾਂ ਕਿਹਾ ਕਿ ਜੇਕਰ ਤੁਹਾਨੂੰ ਕਿਸੇ ਵੀ ਬੈਂਕ ਰਾਹੀਂ ਕੋਈ ਸਮੱਸਿਆ ਆ ਰਹੀ ਹੈ ਤਾਂ ਤੁਸੀਂ ਖੁਦ ਬੈਂਕ ਵਿੱਚ ਜਾ ਕੇ ਅਧਿਕਾਰੀਆਂ ਨੂੰ ਆਪਣੀ ਸਮੱਸਿਆ ਦੱਸ ਕੇ ਇਸ ਦਾ ਹੱਲ ਕਰਵਾਓ।