ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ‘ਚ ਪੰਜਾਬ ਪੁਲਿਸ ਦਾ ਵੱਡਾ ਖੁਲਾਸਾ !

| Edited By: Kusum Chopra

| Oct 16, 2024 | 5:29 PM

ਐਡਵੋਕੇਟ ਜਨਰਲ (ਏ.ਜੀ.) ਪੰਜਾਬ ਨੇ ਅਦਾਲਤ ਨੂੰ ਦੱਸਿਆ ਕਿ ਜ਼ਿਲ੍ਹਾ ਐੱਸ.ਏ.ਐੱਸ. ਸ਼ਹਿਰ ਦੇ ਤਤਕਾਲੀ ਐਸਐਸਪੀ ਸਮੇਤ ਚਾਰ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ, ਜਿਨ੍ਹਾਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕੀਤੀ ਜਾ ਸਕਦੀ ਹੈ। ਜੇਲ੍ਹ ਵਿੱਚ ਸੁਰੱਖਿਆ ਲਈ ਜੈਮਰ, ਏਆਈ ਆਧਾਰਿਤ ਸੀਸੀਟੀਵੀ ਕੈਮਰੇ, ਬਾਡੀ ਵਰਨ ਕੈਮਰੇ, ਐਕਸ-ਰੇ ਬੈਗੇਜ ਸਕੈਨਰ ਅਤੇ ਜੇਲ੍ਹ ਕੈਦੀ ਕਾਲਿੰਗ ਸਿਸਟਮ ਵਰਗੀਆਂ ਸਹੂਲਤਾਂ ਦੀ ਪ੍ਰਗਤੀ ਬਾਰੇ ਵੀ ਜਾਣਕਾਰੀ ਦਿੱਤੀ।

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਪੁਲਿਸ ਦੇ ਇੱਕ ਅਧਿਕਾਰੀ ਦੀ ਖਰੜ ਸੀਆਈਏ ਸਟਾਫ਼ ਵਿੱਚ ਨਿਯੁਕਤੀ ਅਤੇ ਸੇਵਾ ਦੇ ਵਾਧੇ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ, ਜਿੱਥੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਵਿਵਾਦਿਤ ਇੰਟਰਵਿਊ ਹੋਈ ਸੀ। ਅਦਾਲਤ ਨੇ ਪੰਜਾਬ ਸਰਕਾਰ ਤੋਂ ਪੁੱਛਿਆ ਹੈ ਕਿ ਸੇਵਾਮੁਕਤ ਅਧਿਕਾਰੀ ਇੰਸਪੈਕਟਰ ਸ਼ਿਵ ਕੁਮਾਰ ਨੂੰ ਸੇਵਾ ਵਿੱਚ ਵਾਧਾ ਕਰਕੇ ਉਸੇ ਅਹੁਦੇ ਤੇ ਕਿਉਂ ਰੱਖਿਆ ਗਿਆ, ਜਿੱਥੇ ਅਜਿਹੀਆਂ ਗਤੀਵਿਧੀਆਂ ਹੋ ਰਹੀਆਂ ਸਨ।ਅਦਾਲਤ ਵੱਲੋਂ ਨਿਯੁਕਤ ਐਮੀਕਸ ਕਿਊਰੀ ਐਡਵੋਕੇਟ ਤਨੂ ਬੇਦੀ ਨੇ ਇਸ ਮਾਮਲੇ ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਅਦਾਲਤ ਨੂੰ ਦੱਸਿਆ ਕਿ ਬਿਸ਼ਨੋਈ ਨੂੰ ਲੰਬੇ ਸਮੇਂ ਤੋਂ ਸੀਆਈਏ ਸਟਾਫ਼ ਖਰੜ ਵਿੱਚ ਰੱਖਿਆ ਗਿਆ ਸੀ ਅਤੇ ਵਾਰ-ਵਾਰ ਰਿਮਾਂਡ ਲੈ ਕੇ ਉੱਥੇ ਰੱਖਿਆ ਗਿਆ। ਇਸ ਤੇ ਅਦਾਲਤ ਨੇ ਸਵਾਲ ਕੀਤਾ ਕਿ ਕੀ ਉਸ ਨੂੰ ਬਾਹਰੀ ਦਬਾਅ ਕਾਰਨ ਜਾਣਬੁੱਝ ਕੇ ਉੱਥੇ ਰੱਖਿਆ ਗਿਆ ਸੀ ਜਾਂ ਕੀ ਜਾਂਚ ਲਈ ਉਸ ਦੀ ਮੌਜੂਦਗੀ ਅਸਲ ਵਿਚ ਜ਼ਰੂਰੀ ਸੀ।

Published on: Sep 30, 2024 05:40 PM