ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ
ਵਿਦੇਸ਼ ਭੇਜਣ ਦੇ ਨਾਂ ਤੇ ਲੋਕਾਂ ਤੋਂ ਪੈਸਾ ਲੈ ਕੇ ਧੱਕਾ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਹੁਣ ਖੈਰ ਨਹੀਂ ਹੈ। ਪੰਜਾਬ ਦੇ ਹਿਊਮਨ ਰਾਈਟਸ ਕਮਿਸ਼ਨ ਵੱਲੋਂ ਅਜਿਹੇ ਟ੍ਰੈਵਲ ਏਜੰਟਾਂ ਨੂੰ ਨੋਟਿਸ ਭੇਜਿਆ ਗਿਆ ਹੈ। ਹਿਊਮਨ ਰਾਈਟਸ ਕਮਿਸ਼ਨ ਦੇ ਮੈਂਬਰ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਅਜਿਹੇ ਏਜੰਟਾਂ ਖਿਲਾਫ ਸਖਤ ਕਦਮ ਚੁੱਕੇ ਜਾ ਰਹੇ ਹਨ।
ਵਿਦੇਸ਼ ਭੇਜਣ ਦੇ ਨਾਂ ਤੇ ਲੋਕਾਂ ਤੋਂ ਪੈਸਾ ਲੈ ਕੇ ਧੱਕਾ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਹੁਣ ਖੈਰ ਨਹੀਂ ਹੈ। ਪੰਜਾਬ ਹਿਊਮਨ ਰਾਈਟਸ ਕਮਿਸ਼ਨ ਦੇ ਮੈਂਬਰ ਜਤਿੰਦਰ ਸਿੰਘ ਸ਼ੰਟੀ ਨੇ ਟੀਵੀ9 ਪੰਜਾਬੀ ਨਾਲ ਖਾਸ ਗੱਲਬਾਤ ਦੌਰਾਨ ਦੱਸਿਆ ਕਿ ਅਜਿਹੇ ਏਜੰਟਾਂ ਖਿਲਾਫ ਸਖਤ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਰੇ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿੱਖ ਕੇ ਪੁੱਛਿਆ ਗਿਆ ਹੈ ਕਿ ਉਹ ਅਧਿਕਾਰਿਤ ਏਜੰਟਾਂ ਬਾਰੇ ਛੇਤੀ ਤੋਂ ਛੇਤੀ ਜਾਣਕਾਰੀ ਮੁਹਇਆ ਕਰਵਾਉਣ, ਤਾਂ ਜੋਂ ਫਰਜੀ ਏਜੰਸੀਆਂ ਚਲਾਉਣ ਵਾਲਿਆਂ ਤੇ ਸਖ਼ਤ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਇਹ ਟ੍ਰੈਵਲ ਏਜੰਟ ਇੱਕ ਸ਼ਹਿਰ ਦਾ ਲਾਇਸੈਂਸ ਲੈਂਦੇ ਹਨ, ਪਰ ਕਈ ਜਿਲ੍ਹਿਆਂ ਵਿੱਚ ਆਪਣੇ ਦਫਤਰ ਖੋਲ੍ਹ ਕੇ ਲੋਕਾਂ ਨਾਲ ਧੋਖਾਧੜੀ ਕਰਦੇ ਹਨ। ਅਜਿਹੇ ਲੋਕਾਂ ਖਿਲਾਫ ਹੁਣ ਬਹੁਤ ਹੀ ਸਖਤ ਕਦਮ ਚੁੱਕੇ ਜਾਣਗੇ।
Published on: Apr 30, 2026 12:57 PM IST
Follow Us
