ਪੰਜਾਬ ਲੋਕ ਸਭਾ ਚੋਣ: ਨੋਡਲ ਅਫਸਰ ਐੱਮਐੱਫ ਫਾਰੂਕੀ ਤੋਂ ਜਾਣੋ, ਕਿਵੇਂ ਹਨ ਸੁਰੱਖਿਆ ਪ੍ਰਬੰਧ
ਨੋਡਲ ਅਫਸਰ ਐੱਮਐੱਫ ਫਾਰੂਕੀ ਨੇ ਦੱਸਿਆ ਕਿ ਚੋਣ ਜਾਬਤਾ ਲੱਗਣ ਤੋਂ ਬਾਅਦ ਪੰਜਾਬ ਪੁਲਿਸ ਨੇ 642 ਕਰੋੜ ਦੀ ਰਿਕਵਰੀ ਕੀਤੀ ਹੈ, ਜਿਸ ਵਿੱਚ ਨਸ਼ੀਲੇ ਪਦਾਰਥ ਅਤੇ ਕੈਸ਼ ਰਿਕਵਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਚੋਣਾਂ ਦੌਰਾਨ 80 ਹਜ਼ਾਰ ਸੁਰੱਖਿਆ ਕਰਮਚਾਰੀ ਤੈਨਾਤ ਕੀਤੇ ਗਏ ਹਨ।
ਪੰਜਾਬ ਵਿੱਚ ਭਲਕੇ ਲੋਕ ਸਭਾ ਚੋਣਾਂ ਹੋਣੀਆਂ ਹਨ। ਇਸ ਦੌਰਾਨ ਚੋਣ ਕਮਿਸ਼ਨ ਪੂਰਾ ਸਖ਼ਤ ਹੈ, ਚੋਣਾਂ ਦੌਰਾਨ ਕੋਈ ਗੜਬੜੀ ਨਾ ਹੋਵੇ ਇਸ ਲਈ ਹਰ ਪਾਸੇ ਨਜ਼ਰ ਰੱਖੀ ਜਾ ਰਹੀ ਹੈ। ਇਸ ਦੌਰਾਨ ਨੋਡਲ ਅਫਸਰ ਐੱਮਐੱਫ ਫਾਰੂਕੀ ਨੇ ਦੱਸਿਆ ਕਿ ਚੋਣ ਜਾਬਤਾ ਲੱਗਣ ਤੋਂ ਬਾਅਦ ਪੰਜਾਬ ਪੁਲਿਸ ਨੇ 642 ਕਰੋੜ ਦੀ ਰਿਕਵਰੀ ਕੀਤੀ ਹੈ, ਜਿਸ ਵਿੱਚ ਨਸ਼ੀਲੇ ਪਦਾਰਥ ਅਤੇ ਕੈਸ਼ ਰਿਕਵਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਚੋਣਾਂ ਦੌਰਾਨ 80 ਹਜ਼ਾਰ ਸੁਰੱਖਿਆ ਕਰਮਚਾਰੀ ਤੈਨਾਤ ਕੀਤੇ ਗਏ ਹਨ।