ਲੁਧਿਆਣਾ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 30 ਵਾਹਨ, ਵਾਲ-ਵਾਲ ਬਚੇ ਲੋਕ

| Edited By: Lalit Kumar

| Nov 25, 2023 | 3:27 PM

ਲੁਧਿਆਣਾ ਤੋਂ ਸਕੂਲੀ ਬੱਚੇ ਕੁਰੂਕਸ਼ੇਤਰ ਦੇ ਦੌਰੇ ਤੇ ਜਾ ਰਹੇ ਸਨ। ਬੱਸ ਵਿੱਚ 40 ਤੋਂ 50 ਬੱਚੇ ਸਵਾਰ ਸਨ। ਇਹ ਹਾਦਸਾ ਬੱਸ ਡਰਾਈਵਰ ਦੀ ਅਣਗਹਿਲੀ ਕਾਰਨ ਵਾਪਰਿਆ ਦੱਸਿਆ ਜਾ ਰਿਹਾ ਹੈ। ਖੁਸ਼ਕਿਸਮਤੀ ਇਹ ਰਹੀ ਕਿ ਕੋਈ ਵੀ ਬੱਚਾ ਜ਼ਖਮੀ ਨਹੀਂ ਹੋਏ। ਇਸੇ ਮਹੀਨੇ ਦੀ 13 ਨਵੰਬਰ ਨੂੰ ਵੀ ਇਸ ਥਾਂ ਤੋਂ ਥੋੜ੍ਹਾ ਅੱਗੇ ਵੱਡਾ ਹਾਦਸਾ ਵਾਪਰ ਗਿਆ ਸੀ। ਧੁੰਦ ਵਿੱਚ 50 ਦੇ ਕਰੀਬ ਵਾਹਨ ਇੱਕੋ ਸਮੇਂ ਆਪਸ ਵਿੱਚ ਟਕਰਾ ਗਏ ਸਨ।

ਸਰਦੀਆਂ ਸ਼ੁਰੂ ਹੁੰਦੇ ਹੀ ਧੁੰਧ ਅਤੇ ਕੋਹਰਾ ਵੀ ਸ਼ੁਰੂ ਹੋ ਜਾਂਦਾ ਹੈ। ਜੋ ਅਕਸਰ ਸਰਦੀਆਂ ਵਿੱਚ ਕਈ ਹਾਦਸਿਆਂ ਦਾ ਕਾਰਨ ਬਣਦਾ ਹੈ। ਅਜਿਹੇ ਵਿੱਚ ਧੁੰਦ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਸ਼ਨੀਵਾਰ ਸਵੇਰੇ ਸੰਘਣੀ ਧੁੰਦ ਕਾਰਨ ਲੁਧਿਆਣਾ ਦੇ ਖੰਨਾ ਚ ਨੈਸ਼ਨਲ ਹਾਈਵੇ ਤੇ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਬੱਸ ਸਮੇਤ 25 ਤੋਂ 30 ਵਾਹਨ ਆਪਸ ਚ ਟਕਰਾ ਗਏ। ਸਵੇਰ ਤੋਂ ਹੀ ਕਾਫੀ ਧੁੰਦ ਛਾਈ ਹੋਈ ਸੀ। ਵਿਜ਼ੀਬਿਲਟੀ ਬਹੁਤ ਘੱਟ ਸੀ।ਇਸੇ ਦੌਰਾਨ ਲੁਧਿਆਣਾ ਤੋਂ ਅੰਬਾਲਾ ਨੂੰ ਜਾਂਦੇ ਸਮੇਂ ਪਿੰਡ ਦਹੇੜੂ ਨੇੜੇ ਲੁਧਿਆਣਾ ਦੀ ਇੱਕ ਸਕੂਲੀ ਬੱਸ ਪਹਿਲਾਂ ਅੱਗੇ ਜਾ ਰਹੇ ਵਾਹਨ ਨਾਲ ਟਕਰਾ ਗਈ, ਜੋ ਸ਼ੀਸ਼ੇ ਨਾਲ ਲੋੜ ਸੀ। ਪਿੱਛੇ ਆ ਰਹੇ ਵਾਹਨ ਇਨ੍ਹਾਂ ਵਾਹਨਾਂ ਨਾਲ ਟਕਰਾਏ। ਇਸ ਹਾਦਸੇ ਵਿੱਚ ਕੁੱਲ 25 ਤੋਂ 30 ਵਾਹਨ ਆਪਸ ਵਿੱਚ ਟਕਰਾਏ।ਖੁਸ਼ਕਿਸਮਤੀ ਇਹ ਰਹੀ ਕਿ ਕੋਈ ਬੱਚੇ ਜ਼ਖਮੀ ਨਹੀਂ ਹੋਏ।

Published on: Nov 25, 2023 02:57 PM