ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ
Bathinda News: ਬਠਿੰਡਾ ਦੇ ਪਿੰਡ ਕੋਠਾ ਗੁਰੂ 'ਚ ਇੱਕ ਵਿਅਕਤੀ ਨੇ ਪਹਿਲਾਂ ਦੋ ਨੂੰ ਮਾਰੀ ਗੋਲੀ, ਫਿਰ ਕੀਤੀ Suicide

Bathinda News: ਬਠਿੰਡਾ ਦੇ ਪਿੰਡ ਕੋਠਾ ਗੁਰੂ ‘ਚ ਇੱਕ ਵਿਅਕਤੀ ਨੇ ਪਹਿਲਾਂ ਦੋ ਨੂੰ ਮਾਰੀ ਗੋਲੀ, ਫਿਰ ਕੀਤੀ Suicide

isha-sharma
Isha Sharma | Published: 10 Nov 2023 17:19 PM

ਬਠਿੰਡਾ ਦੇ ਪਿੰਡ ਕੋਠਾ ਗੁਰੂ ਤੋਂ ਖ਼ਬਰ ਸਾਹਮਣੇ ਆਈ ਹੈ ਕਿ ਇੱਕ ਵਿਅਕਤੀ ਨੇ ਜ਼ਮੀਨ ਦੇ ਚੱਲਦੇ ਵਿਵਾਦ ਨੂੰ ਲੈ ਕੇ ਆਪਣੇ ਰਿਸ਼ਤੇਦਾਰ ਅਤੇ ਇੱਕ ਹੋਰ ਵਿਅਕਤੀ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਮੁਢਲੀ ਜਾਣਕਾਰੀ ਮੁਤਾਬਕ ਮੁਲਜ਼ਮ ਕਾਫੀ ਸਮੇਂ ਤੋਂ ਡਿਪ੍ਰੈਸ਼ਨ ਦਾ ਸ਼ਿਕਾਰ ਸੀ। ਘਰ ਵਿੱਚ ਚੱਲ ਰਹੇ ਜ਼ਮੀਨੀ ਵਿਵਾਦ ਨੂੰ ਲੈ ਕੇ ਉਹ ਦੋਵਾਂ ਪਰਿਵਾਰਾਂ ਵਿੱਚ ਕਾਫੀ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ ਜਿਸ ਦੀ ਕਾਰਵਾਈ ਕੋਰਟ ਦੇ ਅਧੀਨ ਸੀ। ਅਜੇ ਤੱਕ 2 ਲੋਕਾਂ ਦੀ ਮੌਤ ਦੀ ਖ਼ਬਰ, 1 ਦੀ ਖੁਦਕੁਸ਼ੀ ਅਤੇ 3 ਲੋਕਾਂ ਦੇ ਜਖ਼ਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ।

ਪੰਜਾਬ ਵਿੱਚ ਆਏ ਦਿਨ ਕ੍ਰਾਈਮ ਦੀਆਂ ਵਾਰਦਾਤਾਂ ਦੀ ਗਿਣਤੀ ਵੱਧ ਰਹੀ ਹੈ। ਅਜਿਹੇ ਵਿੱਚ ਬਠਿੰਡਾ ਤੋਂ ਇੱਕ ਖ਼ਬਰ ਸਾਹਮਣੇ ਆਈ ਹੈ। ਖ਼ਬਰ ਬਠਿੰਡਾ ਦੇ ਪਿੰਡ ਕੋਠਾ ਗੁਰੂ ਦੀ ਹੈ। ਜਿੱਥੇ ਸ਼ੁੱਕਰਵਾਰ ਨੂੰ ਇਕ ਵਿਅਕਤੀ ਨੇ ਬਹੁਤ ਸਮੇਂ ਤੋਂ ਚੱਲਦੇ ਆ ਰਹੇ ਜ਼ਮੀਨੀ ਵਿਵਾਦ ਨੂੰ ਲੈ ਕੇ 12 ਬੋਰ ਦੀ ਬੰਦੂਕ ਨਾਲ ਆਪਣੇ ਸ਼ਰਿਕੇ ਵਿੱਚ ਆਉਂਦੇ ਭਰਾ ਅਤੇ ਇੱਕ ਹੋਰ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਵਾਰਦਾਤ ਵਿੱਚ ਦੋ ਹੋਰ ਲੋਕ ਵੀ ਜਖ਼ਮੀ ਹੋਏ ਹਨ। ਵਾਰਦਾਤ ਨੂੰ ਅੰਦਾਮ ਦੇਣ ਤੋਂ ਬਾਅਦ ਮੁਲਜ਼ਮ ਨੇ ਪੁਲਿਸ ਤੋਂ ਬਚਾਅ ਕਰਨ ਸਮੇਂ ਖੁਦਕੁਸ਼ੀ ਕਰ ਲਈ। ਜਾਣਕਾਰੀ ਮੁਤਾਬਕ 35 ਰਾਊਂਡ ਫਾਇਰਿੰਗ ਹੋਈ ਹੈ।