Punjab MC Elections 2026: ਪੰਜਾਬੀਆਂ ਨੇ ਨਫਰਤ ਦੀ ਰਾਜਨੀਤੀ ਨੂੰ ਨਕਾਰਿਆ- ਸੀਐਮ ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਵਾਰ ਇਹ ਚੋਣਾਂ ਪੂਰੇ ਅਮਨ-ਓ-ਅਮਾਨ ਨਾਲ ਨੇਪਰੇ ਚੜ੍ਹੀਆਂ ਹਨ। ਕਿਧਰੋਂ ਵੀ ਕਿਸੇ ਵੀ ਤਰ੍ਹਾਂ ਦੀ ਕੋਈ ਅਜਿਹੀ ਵੱਡੀ ਘਟਨਾ ਨਹੀਂ ਆਈ, ਜਿੱਥੇ ਵਰਕਰ ਲਹੁ-ਲੁਹਾਨ ਹੋਏ ਹੋਣ। ਉਨ੍ਹਾਂ ਕਿਹਾ ਕਿ ਵਿਰੋਧੀਆਂ ਦੀਆਂ ਜਮਾਨਤਾਂ ਜਬਤ ਹੋ ਗਈਆਂ ਹਨ। ਉਨ੍ਹਾਂ ਕਿਹਾ ਕਾਉਂਟਿੰਗ ਸੈਂਟਰਾਂ ਵਿੱਚ ਸਾਰੀਆਂ ਪਾਰਟੀਆਂ ਦੇ ਏਜੰਟ ਬੈਠੇ ਹੋਏ ਹਨ,
Punjab MC Elections 2026: ਪੰਜਾਬ ਵਿਚ ਹੋਈਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੇ ਨਤੀਜੇ ਲਗਭਗ ਆ ਹੀ ਗਏ ਹਨ। ਇਨ੍ਹਾਂ ਚੋਣਾਂ ਚ ਆਮ ਆਦਮੀ ਪਾਰਟੀ ਨੇ ਹੂੰਝਾ ਫੇਰ ਜਿੱਤ ਦਰਜ ਕੀਤੀ ਹੈ। ਇਸ ਵੱਡੀ ਜਿੱਤ ਤੋਂ ਬਾਅਦ ਸੀਐਮ ਭਗਵੰਤ ਮਾਨ ਮੀਡੀਆ ਨਾਲ ਰੂ-ਬ-ਰੂ ਹੋਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਵਿੱਚ 90 ਫੀਸਦੀ ਜਿੱਤ ਆਪ ਦੀ ਹੀ ਹੋਈ ਹੈ। ਆਮ ਆਦਮੀ ਪਾਰਟੀ ਤਾਂ ਫਾਈਨਲ ਵਿੱਚ ਪਹੁੰਚ ਗਈ, ਪਰ ਉਨ੍ਹਾਂ ਨਾਲ ਮੁਕਾਬਲੇ ਵਿੱਚ ਦੂਜਾ ਕੌਣ ਹੈ, ਇਸਦਾ ਦੂਰ-ਦੂਰ ਤੱਕ ਪਤਾ ਨਹੀਂ ਹੈ। ਮਾਨ ਨੇ ਕਿਹਾ ਕਿ ਲੋਕਾਂ ਨੇ ਇੱਕ ਵਾਰ ਮੁੜ ਦੱਸ ਦਿੱਤਾ ਹੈ ਕਿ ਉਹ ਆਮ ਆਦਮੀ ਪਾਰਟੀ ਦੇ ਵਿਕਾਸ ਕਾਰਜਾਂ ਤੋਂ ਪੂਰੀ ਤਰ੍ਹਾਂ ਨਾਲ ਸੰਤੁਸ਼ਟ ਹਨ। ਨਾਲ ਹੀ ਉਨ੍ਹਾਂ ਨੇ ਵਿਰੋਧੀ ਪਾਰਟੀਆਂ ਤੇ ਤਿੱਖੇ ਨਿਸ਼ਾਨੇ ਵੀ ਲਾਏ।
Published on: May 29, 2026 06:48 PM IST
Follow Us
