Congress ‘ਤੇ AAP ਦੇ MP ਪੰਜਾਬ ਲਈ ਹੋਏ ਇਕੱਠੇ , ਹੜ੍ਹ ਪ੍ਰਭਾਵਿਤ Punjab ਲਈ ਵਿਸ਼ੇਸ਼ ਪੈਕੇਜ ਦੀ ਮੰਗ

Jul 27, 2023 | 5:43 PM

ਪੰਜਾਬ 'ਚ ਆਏ ਹੜ੍ਹਾਂ ਨੇ government ਅਤੇ ਵਿਰੋਧੀ ਧਿਰ ਨੂੰ ਇਕੱਠਿਆਂ ਕਰ ਦਿੱਤਾ ਹੈ। ਪੰਜਾਬ ਦੇ ਸੰਸਦ ਮੈਂਬਰਾਂ ਨੇ ਹੜ੍ਹ ਪ੍ਰਭਾਵਿਤ ਪੰਜਾਬ ਲਈ ਵਿਸ਼ੇਸ਼ ਰਾਹਤ ਪੈਕੇਜ ਦੀ ਮੰਗ ਨੂੰ ਲੈ ਕੇ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ। ਸੰਸਦ ਦੇ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ ਕੇਂਦਰ ਸਰਕਾਰ ਤੋਂ ਪੰਜਾਬ ਲਈ 20,000 ਕਰੋੜ ਰੁਪਏ ਦੇ ਵਿਸ਼ੇਸ਼ ਰਾਹਤ ਪੈਕੇਜ ਦੀ ਮੰਗ ਕੀਤੀ ਹੈ।

ਪੰਜਾਬ ‘ਚ ਆਏ ਹੜ੍ਹਾਂ ਨੇ government ਅਤੇ ਵਿਰੋਧੀ ਧਿਰ ਨੂੰ ਇਕੱਠਿਆਂ ਕਰ ਦਿੱਤਾ ਹੈ। ਪੰਜਾਬ ਦੇ ਸੰਸਦ ਮੈਂਬਰਾਂ ਨੇ ਹੜ੍ਹ ਪ੍ਰਭਾਵਿਤ ਪੰਜਾਬ ਲਈ ਵਿਸ਼ੇਸ਼ ਰਾਹਤ ਪੈਕੇਜ ਦੀ ਮੰਗ ਨੂੰ ਲੈ ਕੇ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ। ਸੰਸਦ ਦੇ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ ਕੇਂਦਰ ਸਰਕਾਰ ਤੋਂ ਪੰਜਾਬ ਲਈ 20,000 ਕਰੋੜ ਰੁਪਏ ਦੇ ਵਿਸ਼ੇਸ਼ ਰਾਹਤ ਪੈਕੇਜ ਦੀ ਮੰਗ ਕੀਤੀ ਹੈ। ਇਸ ਦੌਰਾਨ ਉਨ੍ਹਾਂ ਮੁਆਵਜ਼ੇ ਦੀ ਮੰਗ ਕਰਦਿਆਂ ਨਾਅਰੇਬਾਜ਼ੀ ਵੀ ਕੀਤੀ। ਹੜ੍ਹ ਦੀ ਮਾਰ ਝੇਲ ਰਹੇ ਪੰਜਾਬ ਦੇ ਸੰਸਦ ਮੈਂਬਰ ਸਿਆਸਤ ਤੋਂ ਉਪਰ ਉੱਠਦੇ ਨਜ਼ਰ ਆਏ। ਸੰਸਦ ਅੰਦਰ ਵੱਖੋ-ਵੱਖ ਧਿਰਾਂ ਦੇ ਨੁਮਾਇੰਦਿਆਂ ਨੇ ਸਪੈਸ਼ਲ ਪੈਕੇਜ ਦੀ ਮੰਗ ਕੀਤੀ ਤਾਂ ਜੋ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਕੁਝ ਰਾਹਤ ਮਿਲ ਸਕੇ। ਪਟਿਆਲਾ ਤੋਂ ਕਾਂਗਰਸ ਦੇ ਸਾਂਸਦ ਮੈਂਬਰ ਪ੍ਰਣੀਤ ਕੌਰ ਹੋਰਾਂ ਨੇ ਕਿਹਾ ਕਿ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰ ਸਪੈਸ਼ਲ ਪਟਿਆਲਾ ਲਈ ਪ੍ਰਧਾਨ ਮੰਤਰੀ ਵੱਲੋਂ ਸਪੈਸ਼ਲ ਪੈਕੇਜ ਦਿੱਤਾ ਜਾਵੇ। ਉਨ੍ਹਾਂ ਕਿਹਾ ਪਟਿਆਲਾ ਵਿੱਚ ਘੱਗਰ ਦਰਿਆ ਦੀ ਬਹੁਤ ਮਾਰ ਪਈ ਹੈ। ਉਥੇ ਹੀ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਸੁਸ਼ੀਲ ਕੁਮਾਰ ਨੇ ਕਿਹਾ ਕਿ ਕੇਂਦਰ ਤੋਂ ਮੰਗ ਕਰਦੇ ਹਾਂ ਕਿ ਜਿਹੜਾ ਹੜ੍ਹਾਂ ਕਾਰਨ ਪੰਜਾਬ ਵਿੱਚ ਕਿਸਾਨਾਂ ਦਾ ਖੇਤੀ ਅਤੇ ਲੋਕਾਂ ਦਾ ਨੁਕਸਾਨ ਹੋਇਆ ਹੈ ਉਸ ਲਈ 20,000 ਕਰੋੜ ਰੁਪਏ ਪੰਜਾਬ ਨੂੰ ਵਿਸ਼ੇਸ਼ ਪੈਕੇਜ ਦਿੱਤਾ।