Punjab News: ਜਲੰਧਰ ‘ਚ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ, ਗਲਤੀ ਸਿਰਫ ਇੰਨੀ ਸੀ ਕਿ ਉਹ ਫੋਨ ‘ਤੇ ਕਰ ਰਿਹਾ ਸੀ ਗੱਲ ਅਤੇ ਫਿਰ……
Punjab News : ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਫੋਨ 'ਤੇ ਗੱਲ ਕਰਦੇ ਹੋਏ ਸੜਕ 'ਤੇ ਪੈਦਲ ਜਾ ਰਿਹਾ ਨੌਜਵਾਨ ਬਿਜਲੀ ਦੀ ਤਾਰ ਦੀ ਲਪੇਟ 'ਚ ਆ ਗਿਆ। ਜਿਸ ਕਾਰਨ ਉਸ ਦੀ ਮੌਤ ਹੋ ਗਈ।
Punjab News : ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਫੋਨ ‘ਤੇ ਗੱਲ ਕਰਦੇ ਹੋਏ ਸੜਕ ‘ਤੇ ਪੈਦਲ ਜਾ ਰਿਹਾ ਨੌਜਵਾਨ ਬਿਜਲੀ ਦੀ ਤਾਰ ਦੀ ਲਪੇਟ ‘ਚ ਆ ਗਿਆ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਲੱਕੀ (21) ਵਾਸੀ ਸੰਤੋਖਪੁਰਾ ਵਜੋਂ ਹੋਈ ਹੈ। ਹਰਦਿਆਲ ਨਗਰ ਸੰਤੋਖਪੁਰਾ ਦੇ ਰਹਿਣ ਵਾਲੇ 21 ਸਾਲਾ ਲੱਕੀ ਦੀ ਲਾਸ਼ ਨੂੰ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਹੈ।
Published on: Jan 08, 2025 06:02 PM