ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ
ਮਾਮਲੇ ਦੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਸੀਏਆਈ ਦੀ ਟੀਮ ਨੇ 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ, ਨੋਟ ਗਿਣਨ ਵਾਲੀ ਮਸ਼ੀਨ ਅਤੇ 3 ਹਾਈਟੈਕ ਗੱਡੀਆਂ ਸਮੇਤ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਸਰਹੱਦਾਂ ਦੇ ਪਾਰ, ਇਰਾਨ, ਅਫਗਾਨਿਸਤਾਨ, ਤੁਰਕੀ, ਪਾਕਿਸਤਾਨ ਅਤੇ ਕੈਨੇਡਾ ਤੱਕ ਫੈਲਿਆ ਹੋਇਆ ਹੈ।
ਪੰਜਾਬ ਪੁਲਿਸ ਨੇ ਸਰਹੱਦ ਪਾਰ ਅਤੇ ਅੰਤਰਰਾਜੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ। ਪੰਜਾਬ ਪੁਲਿਸ ਨੇ ਪਾਕਿਸਤਾਨ, ਇਰਾਨ, ਅਫਗਾਨਿਸਤਾਨ, ਤੁਰਕੀ ਅਤੇ ਕੈਨੇਡਾ ਤੋਂ ਇਲਾਵਾ ਅੰਤਰਰਾਜੀ ਜੰਮੂ-ਕਸ਼ਮੀਰ ਅਤੇ ਗੁਜਰਾਤ ਵਿੱਚ ਵੀ ਡਰੱਗ ਸਿੰਡੀਕੇਟ ਚਲਾਉਣ ਵਾਲਿਆਂ ਖਿਲਾਫ ਕਾਰਵਾਈ ਕੀਤੀ ਹੈ। ਪੁਲਿਸ ਨੇ ਤਿੰਨਾਂ ਮੁਲਜ਼ਮਾਂ ਕੋਲੋਂ 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਨਕਦੀ ਅਤੇ ਤਿੰਨ ਲਗਜ਼ਰੀ ਗੱਡੀਆਂ ਬਰਾਮਦ ਕੀਤੀਆਂ ਹਨ। ਜਲੰਧਰ ਕਮਿਸ਼ਨਰੇਟ ਪੁਲਿਸ ਨੇ ਹੁਣ ਤੱਕ ਦੀ ਨਸ਼ਿਆਂ ਦੀ ਸਭ ਤੋਂ ਵੱਡੀ ਖੇਪ ਬਰਾਮਦ ਕੀਤੀ ਹੈ। ਸੀਏਆਈਏ ਸਟਾਫ਼ ਪੁਲਿਸ ਨੇ ਅੰਤਰਰਾਸ਼ਟਰੀ ਸਿੰਡੀਕੇਟ ਦਾ ਪਰਦਾਫਾਸ਼ ਕਰਦਿਆਂ ਮਹਿਲਾ ਸਮੇਤ ਮੁੱਖ ਸਰਗਨਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਇਸ ਮਾਮਲੇ ਚ ਔਰਤ ਸਮੇਤ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ।