ਲੁਧਿਆਣਾ ‘ਚ CM ਦੀ ਮਹਾਡਿਬੇਟ ਦੀ ਤਿਆਰੀਆਂ ਵਿੱਚ ਜੁਟੇ ਪੁਲਿਸ ਅਫ਼ਸਰ
ਡਿਬੇਟ ਨੂੰ ਲੈ ਕੇ ਲੁਧਿਆਣਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਪੁਲਿਸ ਛਾਉਣੀ ਦੇ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਅੱਜ ਲੁਧਿਆਣਾ ਸ਼ਹਿਰੀ ਪੁਲਿਸ ਦੇ ਨਾਲ ਦਿਹਾਤੀ ਇਲਾਕੇ ਤੋਂ ਵੀ ਪੁਲਿਸ ਪਾਰਟੀ ਨੂੰ ਵੀ ਪੀਏਯੂ ਦੇ ਡਾਕਟਰ ਮਨਮੋਹਨ ਸਿੰਘ ਆਡੀਟੋਰੀਅਮ ਦੇ ਵਿੱਚ ਸੱਦਿਆ ਗਿਆ ਸੁਰੱਖਿਆ ਰਿਵਿਊ ਮੀਟਿੰਗ ਵਿਸ਼ੇਸ਼ ਤੌਰ ਤੇ ਆਈਜੀ ਗੁਰਪ੍ਰੀਤ ਭੁੱਲਰ ਦੀ ਅਗਵਾਈ ਦੇ ਵਿੱਚ ਰੱਖੀ ਗਈ ਜਿਸ ਵਿੱਚ ਲੁਧਿਆਣਾ ਸ਼ਹਿਰੀ ਪੁਲਿਸ ਦੇ ਨਾਲ ਦਿਹਾਤੀ ਪੁਲਿਸ ਦੇ ਅਫਸਰ, ਡੀਸੀਪੀ, ਐਸਐਸਪੀ, ਏਡੀਸੀਪੀ, ਏਸੀਪੀ ਮੀਟਿੰਗ ਦੇ ਵਿੱਚ ਮੌਜੂਦ ਰਹੇ।
ਇਕ ਨਵੰਬਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਿੱਚ ਡਿਬੇਟ ਹੋਣ ਜਾ ਰਹੀ ਹੈ। ਇਸ ਓਪਨ ਡਿਬੇਟ ਲਈ ਸੂਬੇ ਦੇ ਲੋਕਾਂ ਨੂੰ ਵੀ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ। ਇਹ ਡਿਬੇਟ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਸਾਰੀਆਂ ਸਿਆਸੀ ਪਾਰਟੀਆਂ ਦਰਮਿਆਨ ਹੋਵੇਗੀ। ਸੀਐਮ ਮਾਨ ਨੇ ਇਸ ਬਹਿਸ ਨੂੰ ਮੈਂ ਪੰਜਾਬ ਬੋਲਦਾ ਹਾਂ ਦਾ ਨਾਂ ਦਿੱਤਾ ਹੈ। ਇਸ ਬਹਿਤ ਲਈ ਪੰਜਾਬ ਸਰਕਾਰ ਵੱਲੋਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ) ਦੇ ਡਾ: ਮਨਮੋਹਨ ਸਿੰਘ ਆਡੀਟੋਰੀਅਮ ਨੂੰ ਬੁੱਕ ਕੀਤਾ ਗਿਆ ਹੈ। ਇਸ ਆਡੀਟੋਰੀਅਮ ਦੀ ਬੈਠਣ ਦੀ ਸਮਰੱਥਾ ਲਗਭਗ 1000 ਲੋਕਾਂ ਦੀ ਹੈ। ਸਰਕਾਰੀ ਪੱਧਰ ਤੇ ਹੁਣ ਤੱਕ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਸਿਰਫ਼ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਨ ਸਭਾ ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਆਡੀਟੋਰੀਅਮ ਚ ਸਟੇਜ ਤੇ ਬੈਠਾਉਣ ਦੀ ਜਾਣਕਾਰੀ ਸਾਹਮਣੇ ਆਈ ਹੈ।