Jalandhar Bypoll: ਜ਼ਿਮਨੀ ਚੋਣ ‘ਚ ਕੌਣ ਜਿੱਤੇਗਾ…ਕੀ ਹੋਵੇਗਾ ਜਨਤਾ ਦਾ ਫੈਸਲਾ?
ਜਲੰਧਰ ਪੱਛਮੀ ਵਿਧਾਨ ਸਭਾ ਸੀਟ ਤੇ ਹੋਣ ਜਾ ਰਹੀ ਜ਼ਿਮਨੀ ਚੋਣ ਲਈ ਵੋਟਿੰਗ ਹੋਵੇਗੀ। ਜ਼ਿਮਨੀ ਚੋਣ ਨੂੰ ਮੁੱਖ ਮੰਤਰੀ ਭਗਵੰਤ ਮਾਨ ਲਈ ਲਿਟਮਸ ਟੈਸਟ ਵਜੋਂ ਦੇਖਿਆ ਜਾ ਰਿਹਾ ਹੈ। ਜਲੰਧਰ ਪੱਛਮੀ ਵਿਧਾਨ ਸਭਾ ਸੀਟ ਇੱਕ ਰਾਖਵੀਂ ਸੀਟ ਹੈ। ਇੱਥੇ ਆਮ ਆਦਮੀ ਪਾਰਟੀ, ਕਾਂਗਰਸ, ਭਾਜਪਾ ਅਤੇ ਬਸਪਾ ਦੇ ਉਮੀਦਵਾਰਾਂ ਦਰਮਿਆਨ ਬਹੁ-ਪੱਖੀ ਮੁਕਾਬਲਾ ਹੋਣ ਦੀ ਸੰਭਾਵਨਾ ਹੈ।
ਦੇਸ਼ ਦੇ 7 ਰਾਜਾਂ ਦੀਆਂ 13 ਵਿਧਾਨ ਸਭਾ ਸੀਟਾਂ ਤੇ ਉਪ ਚੋਣਾਂ ਲਈ ਅੱਜ ਯਾਨੀ ਬੁੱਧਵਾਰ ਨੂੰ ਵੋਟਿੰਗ ਹੋ ਰਹੀ ਹੈ। ਲੋਕ ਸਭਾ ਚੋਣਾਂ ਤੋਂ ਬਾਅਦ ਪਹਿਲੀ ਵਾਰ ਹੋ ਰਹੀ ਇਸ ਜ਼ਿਮਨੀ ਚੋਣ ਵਿੱਚ ਬਿਹਾਰ ਤੋਂ ਲੈ ਕੇ ਹਿਮਾਚਲ ਤੱਕ ਦੇ ਕਈ ਦਿੱਗਜਾਂ ਦੀ ਸਾਖ ਦਾਅ ਤੇ ਲੱਗੀ ਹੋਈ ਹੈ। ਇਹ ਜ਼ਿਮਨੀ ਚੋਣਾਂ ਕੁਝ ਮੈਂਬਰਾਂ ਦੀ ਮੌਤ ਅਤੇ ਕੁਝ ਮੈਂਬਰਾਂ ਦੇ ਅਸਤੀਫੇ ਕਾਰਨ ਕਰਵਾਈਆਂ ਜਾ ਰਹੀਆਂ ਹਨ। ਜਿਨ੍ਹਾਂ 7 ਸੂਬਿਆਂ ਚ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ, ਉਨ੍ਹਾਂ ਚ ਪੰਜਾਬ, ਪੱਛਮੀ ਬੰਗਾਲ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਬਿਹਾਰ, ਤਾਮਿਲਨਾਡੂ ਅਤੇ ਮੱਧ ਪ੍ਰਦੇਸ਼ ਸ਼ਾਮਲ ਹਨ।
Latest Videos