ਪੰਜਾਬ ‘ਚ ਪਰਾਲੀ ਸਾੜਨ ਨੇ ਤੋੜੇ ਰਿਕਾਰਡ, ਹੈਰਾਨ ਕਰ ਦੇਣਗੇ ਅੰਕੜੇ!

| Edited By: Isha Sharma

| Dec 05, 2024 | 6:05 PM

ਪੰਜਾਬ ਵਿੱਚ ਜ਼ਿਆਦਾਤਰ ਖੇਤਰਾਂ ਵਿੱਚ ਝੋਨੇ ਦੀ ਕਾਸ਼ਤ ਕੀਤੀ ਜਾਂਦੀ ਹੈ, ਇਸ ਲਈ ਜਦੋਂ ਅਕਤੂਬਰ-ਨਵੰਬਰ ਵਿੱਚ ਝੋਨੇ ਦੀ ਕਟਾਈ ਹੁੰਦੀ ਹੈ, ਤਾਂ ਕਿਸਾਨ ਇਸ ਸਮੇਂ ਦੌਰਾਨ ਖੇਤ ਵਿੱਚ ਰਹਿ ਗਈ ਪਰਾਲੀ ਨੂੰ ਸਾੜ ਦਿੰਦੇ ਹਨ ਤਾਂ ਜੋ ਇਸ ਤੋਂ ਜਲਦੀ ਛੁਟਕਾਰਾ ਮਿਲ ਸਕੇ। ਇਸ ਦਾ ਕਾਰਨ ਇਹ ਹੈ ਕਿ ਕਿਸਾਨ ਕੋਲ ਹਾੜੀ ਦੀ ਫ਼ਸਲ ਕਣਕ ਦੀ ਬਿਜਾਈ ਲਈ ਬਹੁਤ ਘੱਟ ਸਮਾਂ ਹੈ।

ਦਿੱਲੀ NCR ਚ ਹਵਾ ਪ੍ਰਦੂਸ਼ਣ ਜਾਨਲੇਵਾ ਪੱਧਰ ਤੇ ਪਹੁੰਚ ਗਿਆ ਹੈ। ਅਜਿਹੇ ਚ ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਰੁੱਕ ਨਹੀਂ। ਜਾਣਕਾਰੀ ਮੁਤਾਬਕ ਪੰਜਾਬ ਵਿੱਚ ਸੋਮਵਾਰ ਨੂੰ ਇੱਕ ਦਿਨ ਵਿੱਚ ਇਸ ਸੀਜ਼ਨ ਵਿੱਚ ਸਭ ਤੋਂ ਵੱਧ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ ਹਨ। ਰਿਮੋਟ ਸੈਂਸਿੰਗ ਸੈਂਟਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਸੋਮਵਾਰ ਨੂੰ ਪੰਜਾਬ ਭਰ ਵਿੱਚ ਪਰਾਲੀ ਸਾੜਨ ਦੀਆਂ 1251 ਘਟਨਾਵਾਂ ਵਾਪਰੀਆਂ। ਇਸ ਤੋਂ ਪਹਿਲਾਂ 8 ਨਵੰਬਰ ਨੂੰ ਪਰਾਲੀ ਸਾੜਨ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਸਨ, ਜਿਨ੍ਹਾਂ ਵਿੱਚ ਕੁੱਲ 730 ਮਾਮਲੇ ਸ਼ਾਮਲ ਸਨ।ਇਸ ਸਾਲ ਪੰਜਾਬ ਵਿੱਚ 15 ਸਤੰਬਰ ਤੋਂ 18 ਨਵੰਬਰ ਤੱਕ ਪਰਾਲੀ ਸਾੜਨ ਦੇ ਕੁੱਲ 9,655 ਮਾਮਲੇ ਸਾਹਮਣੇ ਆਏ ਹਨ। ਅੰਕੜਿਆਂ ਦੀ ਗੱਲ ਕਰੀਏ ਤਾਂ ਪੰਜਾਬ ਦੇ ਮੁਕਤਸਰ ਜ਼ਿਲ੍ਹੇ ਵਿੱਚ 247 ਥਾਵਾਂ ਤੇ ਪਰਾਲੀ ਸਾੜਨ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਮੋਗਾ ਵਿੱਚ 49, ਫ਼ਿਰੋਜ਼ਪੁਰ ਵਿੱਚ 130, ਬਠਿੰਡਾ ਵਿੱਚ 129, ਫ਼ਾਜ਼ਿਲਕਾ ਵਿੱਚ 94 ਅਤੇ ਫ਼ਰੀਦਕੋਟ ਵਿੱਚ 88 ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਇਸ ਸਾਲ ਹੁਣ ਤੱਕ ਪਰਾਲੀ ਸਾੜਨ ਦੇ ਜੋ ਮਾਮਲੇ ਸਾਹਮਣੇ ਆਏ ਹਨ, ਉਨ੍ਹਾਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ 71 ਫੀਸਦੀ ਦੀ ਕਮੀ ਆਈ ਹੈ।

Published on: Nov 19, 2024 06:21 PM