ਸੰਗਰੂਰ ਦੇ ਮੈਰੀਟੋਰੀਅਮ ਸਕੂਲ ਦੇ ਕੰਟੀਨ ਦਾ ਖਾਣਾ ਖਾ ਬੱਚਿਆਂ ਦੀ ਵਿਗੜੀ ਸਿਹਤ

| Edited By: Isha Sharma

Dec 02, 2023 | 3:12 PM

ਸਿੱਖਿਆ ਮੰਤਰੀ ਹਰਜੋਤ ਬੈਂਸ ਹਰਕਤ ਨੇ ਹੋਸਟਲ ਮੈੱਸ ਕੰਟੀਨ ਦਾ ਠੇਕਾ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਹੈ। ਜਾਂਚ ਦੇ ਆਦੇਸ਼ ਵੀ ਦਿੱਤੇ ਗਏ ਹਨ। ਜ਼ਿਲ੍ਹਾ ਪੱਧਰ ਤੇ ਜਾਂਚ ਕਮੇਟੀ ਬਣਾਈ ਗਈ ਹੈ। ਜਿਸ ਨੂੰ 24 ਘੰਟਿਆਂ ਅੰਦਰ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ। ਸਿੱਖਿਆ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਗ੍ਰਹਿ ਜ਼ਿਲ੍ਹੇ ਸੰਗੂਰਰ ਤੋਂ ਬੇਹੱਦ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਸੰਗੂਰਰ ਦੇ ਮੈਰੀਟੋਰੀਅਸ ਸਕੂਲ ਘਾਬਦਾ ਵਿੱਚ ਕਰੀਬ 53 ਬੱਚਿਆਂ ਦੀ ਹਾਲਤ ਵਿਗੜ ਗਈ ਹੈ। ਬੱਚਿਆਂ ਨੂੰ ਰਾਤ ਨੂੰ ਉਲਟੀਆਂ ਅਤੇ ਪੇਟ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਚ ਭਰਤੀ ਕਰਵਾਇਆ ਗਿਆ। ਜਿਸ ਨੇ ਸਕੂਲ ਪ੍ਰਸ਼ਾਸਨ ‘ਤੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਬੱਚਿਆਂ ਦੀ ਹਾਲਤ ਵਿਗੜਨ ਤੋਂ ਬਾਅਦ ਮਾਪਿਆਂ ਨੇ ਸਕੂਲ ਪ੍ਰਸ਼ਾਸਨ ਤੇ ਦੋਸ਼ ਲਾਏ ਹਨ। ਮਾਪਿਆਂ ਦਾ ਇਲਜ਼ਾਮ ਹੈ ਕਿ ਬੱਚਿਆਂ ਨੂੰ ਮਿਲਾਵਟੀ ਤੇ ਖਰਾਬ ਖਾਣਾ ਖੁਆਇਆ ਜਾ ਰਿਹਾ ਸੀ ਬੱਚੇ ਪਿਛਲੇ 5 ਦਿਨਾਂ ਤੋਂ ਪੇਟ ਦਰਦ ਦੀ ਸ਼ਿਕਾਇਤ ਕਰ ਰਹੇ ਸਨ ਪਰ ਕਿਸੇ ਨੇ ਉਨ੍ਹਾਂ ਦੀ ਸ਼ਿਕਾਇਤ ਵੱਲ ਧਿਆਨ ਨਹੀਂ ਦਿੱਤਾ।