ਸੁਖਦੇਵ ਸਿੰਘ ਢੀਂਡਸਾ ਦੀ ਅੱਜ ਹੋ ਸਕਦੀ ਹੈ ਘਰ ਵਾਪਸੀ, 4 ਸਾਲ ਪਹਿਲਾਂ ਹੋਏ ਸੀ ਵੱਖ
ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੇ ਫਾਊਂਡਰ ਸੁਖਦੇਵ ਸਿੰਘ ਢੀਂਡਸਾ ਦੀ ਅਕਾਲੀ ਦਲ ਬਾਦਲ ਵਿੱਚ ਵਾਪਸੀ ਲਗਭਗ ਤੈਅ ਮੰਨੀ ਜਾ ਰਹੀ ਹੈ। ਇਸ ਸਬੰਧੀ ਹਾਲ ਹੀ ਵਿੱਚ ਢੀਂਡਸਾ ਅਤੇ ਸੁਖਬੀਰ ਸਿੰਘ ਬਾਦਲ ਦੀ ਮੁਲਾਕਾਤ ਵੀ ਹੋਈ ਸੀ। ਦੱਸ ਦਈਏ ਕਿ ਇਸ ਸਬੰਧੀ ਢੀਂਡਸਾ ਦੀ ਅਗਵਾਈ 'ਚ ਕਮੇਟੀ ਦਾ ਗਠਨ ਕੀਤਾ ਗਿਆ ਸੀ।
ਲੋਕ ਸਭਾ ਚੋਣਾਂ ਵਿੱਚ ਬਹੁਤਾ ਸਮਾਂ ਨਹੀਂ ਬਚਿਆ ਹੈ। ਇਸ ਤੋਂ ਪਹਿਲਾਂ ਪੰਜਾਬ ਵਿਚ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਦਾ ਧੜਾ ਵੀ ਵਧਦਾ ਜਾ ਰਿਹਾ ਹੈ। ਖ਼ਬਰ ਹੈ ਕਿ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਭਾਜਪਾ ਨਾਲ ਗਠਜੋੜ ਵਿੱਚ ਸ਼ਾਮਲ ਹੋਣ ਜਾ ਰਿਹਾ ਹੈ। ਜਦੋਂ ਕਿ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਅਕਾਲੀ ਦਲ ਵਿੱਚ ਸ਼ਾਮਲ ਹੋ ਸਕਦਾ ਹੈ। ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੇ ਸੰਸਥਾਪਕ ਸੁਖਦੇਵ ਸਿੰਘ ਢੀਂਡਸਾ ਦੀ ਸੁਖਬੀਰ ਸਿੰਘ ਬਾਦਲ ਦੀ ਪਾਰਟੀ ਵਿੱਚ ਵਾਪਸੀ ਹੋ ਸਕਦੀ ਹੈ। ਢੀਂਡਸਾ ਨੇ ਚਾਰ ਸਾਲ ਪਹਿਲਾਂ ਅਕਾਲੀ ਦਲ ਨਾਲੋਂ ਨਾਤਾ ਤੋੜ ਲਿਆ ਅਤੇ ਵੱਖਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਬਣਾਈ। ਵੀਡੀਓ ਦੇਖੋ