ਪੰਜਾਬ ਸਰਕਾਰ ਨੇ ਗੰਨੇ ਦਾ ਵਧਾਇਆ ਰੇਟ, ਕਿਸਾਨਾਂ ਨੇ ਫਿਰ ਵੀ ਜਤਾਈ ਨਾਰਾਜ਼ਗੀ Punjabi news - TV9 Punjabi

ਪੰਜਾਬ ਸਰਕਾਰ ਨੇ ਗੰਨੇ ਦਾ ਵਧਾਇਆ ਰੇਟ, ਕਿਸਾਨਾਂ ਨੇ ਫਿਰ ਵੀ ਜਤਾਈ ਨਾਰਾਜ਼ਗੀ

Published: 

01 Dec 2023 15:09 PM

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਧਾਏ ਰੇਟਾਂ ਤੇ ਕਿਸਾਨਾ ਨੇ ਇਤਰਾਜ਼ ਜਤਾਇਆ ਹੈ। ਕਿਸਾਨਾਂ ਨੇ ਕਿਹਾ- ਜੇਕਰ ਸਰਕਾਰ ਨੇ ਭਾਅ ਵਧਾ ਕੇ 400 ਰੁਪਏ ਪ੍ਰਤੀ ਕੁਇੰਟਲ ਨਾ ਕੀਤਾ ਤਾਂ ਕਿਸਾਨਾਂ ਦੇ 32 ਗਰੁੱਪ ਅੱਗੇ ਦੀ ਰਣਨੀਤੀ ਬਣਾਉਣਗੇ। ਕਿਸਾਨਾਂ ਨੇ ਕਿਹਾ- ਸਰਕਾਰ ਨੇ ਅਜਿਹਾ ਕਰਕੇ ਕਿਸਾਨਾ ਨਾਲ ਧੋਖਾ ਕਿਸਾਨਾਂ ਨੇ ਕਿਹਾ-ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਮੁੜ ਧਰਨਾ ਦੇਣਗੇ। ਸਰਕਾਰ ਵੱਲੋਂ ਹੋਰ ਨੋਟੀਫਿਕੇਸ਼ਨ ਦੀ ਉਡੀਕ ਕੀਤੀ ਜਾਵੇਗੀ।

Follow Us On

ਪੰਜਾਬ ਵਿੱਚ ਗੰਨੇ ਦੇ ਰੇਟਾਂ ਨੂੰ ਲੈ ਕੇ ਕਿਸਾਨਾਂ ਦੀ ਹੜਤਾਲ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਗੰਨੇ ਦੇ ਰੇਟ ਵਧਾਉਣ ਦਾ ਫੈਸਲਾ ਲਿਆ ਹੈ। ਸਰਕਾਰ ਨੇ ਗੰਨੇ ਦਾ ਪ੍ਰਤੀ ਕੁਇੰਟਲ ਰੇਟ 11 ਰੁਪਏ ਤੈਅ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਸਰਕਾਰ ਵੱਲੋਂ ਰੇਟ ਵਧਾਉਣ ਤੋਂ ਬਾਅਦ ਹੁਣ ਪੰਜਾਬ ਵਿੱਚ ਗੰਨੇ ਦਾ ਰੇਟ ਹਰਿਆਣਾ ਨਾਲੋਂ 2 ਰੁਪਏ ਮਹਿੰਗਾ ਹੋ ਗਿਆ ਹੈ। ਸ਼ੁੱਕਰਵਾਰ ਨੂੰ ਸੀਐੱਮ ਮਾਨ ਨੇ ਟਵੀਟ ਕਰਕੇ ਪੂਰੇ ਸੂਬੇ ਦੇ ਕਿਸਾਨਾਂ ਨੂੰ ਗੰਨੇ ਦੇ ਰੇਟ ਵਧਾਉਣ ਲਈ ਵਧਾਈ ਦਿੱਤੀ। ਸੀਐਮ ਮਾਨ ਨੇ ਲਿਖਿਆ-11 ਰੁਪਏ ਪੰਜਾਬ ਵਿੱਚ ਸ਼ੁਭ ਸ਼ਗਨ ਹੈ। ਅੱਜ ਪੰਜਾਬ ਦੇ ਗੰਨਾ ਕਿਸਾਨਾਂ ਨੂੰ ਭਾਅ ਵਿੱਚ 11 ਰੁਪਏ ਦਾ ਵਾਧਾ ਕਰਕੇ ਇੱਕ ਚੰਗਾ ਸੰਕੇਤ ਦਿੱਤਾ ਗਿਆ ਹੈ। ਪੰਜਾਬ ਵਿੱਚ ਗੰਨੇ ਦਾ ਰੇਟ ਬਾਕੀ ਦੇਸ਼ ਨਾਲੋਂ 391 ਰੁਪਏ ਵੱਧ ਹੈ। ਅਖੀਰ ਵਿੱਚ ਸੀਐੱਮ ਮਾਨ ਨੇ ਲਿਖਿਆ ਕਿ ਤੁਹਾਡਾ ਪੈਸਾ ਤੁਹਾਡਾ ਹੈ।

Tags :
Exit mobile version