ਪੰਜਾਬ ਯੂਨੀਵਰਸਿਟੀ ‘ਚ ਮੁੜ ਤੋਂ ਲਾਮਬੰਦ ਹੋਏ ਵਿਦਿਆਰਥੀ, ਸੈਨੇਟ ਚੋਣ ਦੇ ਲਈ ਅਲਟੀਮੇਟਮ ਦੀ ਡੈੱਡਲਾਈਨ ਪਾਰ
26 ਨਵੰਬਰ ਦੇ ਬੰਦ ਦੀ ਕਾਲ ਨੂੰ ਸਫ਼ਲ ਬਣਾਉਣ ਲਈ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਲਗਾਤਾਰ ਰੈਲੀਆਂ ਕੱਢੀਆਂ ਜਾ ਰਹੀਆਂ ਹੈ। ਇਸ ਦੇ ਨਾਲ ਹੀ ਯੂਨੀਵਰਸਿਟੀ ਅੰਦਰ ਦੁਕਾਨਾਂ, ਵੱਖ-ਵੱਖ ਵਿਭਾਗਾਂ 'ਚ ਕੰਮ ਕਰਨ ਵਾਲੇ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। ਵਿਦਿਆਰਥੀਆਂ ਵੱਲੋਂ ਜ਼ਿਆਦਾ ਤੋਂ ਜ਼ਿਆਦਾ ਸਮਰਥਨ ਇਕੱਠਾ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ‘ਚ ਸੈਨੇਟ ਚੋਣ ਦੀ ਤਾਰੀਖ ਦਾ ਐਲਾਨ ਨਹੀਂ ਹੋ ਸਕਿਆ ਹੈ। ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ ਨੇ ਇਸ ਤੋਂ ਪਹਿਲਾਂ ਅਲਟੀਮੇਟਮ ਦਿੱਤਾ ਸੀ ਕਿ ਜੇਕਰ 25 ਨਵੰਬਰ ਤੱਕ ਸੈਨੇਟ ਚੋਣ ਦਾ ਐਲਾਨ ਨਹੀਂ ਹੋਇਆ ਤਾਂ 26 ਨਵੰਬਰ ਤੋਂ ਉਨ੍ਹਾਂ ਵੱਲੋਂ ਪੰਜਾਬ ਯੂਨੀਵਰਸਿਟੀ ਨੂੰ ਪੂਰਨ ਤੌਰ ‘ਤੇ ਬੰਦ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਬੁੱਧਵਾਰ ਯਾਨੀ ਕਿ ਕੱਲ੍ਹ ਨੂੰ ਹੋਣ ਵਾਲੇ ਇਸ ਪ੍ਰਦਰਸ਼ਨ ਦੌਰਾਨ ਇੱਕ ਵਾਰ ਵੱਖ-ਵੱਖ ਵਿਦਿਆਰਥੀ ਸੰਗਠਨ, ਰਾਜਨੀਤਿਕ ਆਗੂ, ਕਿਸਾਨ ਜਥੇਬੰਦੀਆਂ ਦੇ ਨਾਲ ਹੋਰ ਸੰਗਠਨਾਂ ਦੇ ਪਹੁੰਚਣ ਦੀ ਉਮੀਦ ਹੈ। ਕੱਲ੍ਹ ਯੂਨੀਵਰਸਿਟੀ ਵਿੱਚ ਪ੍ਰੀਖਿਆਵਾਂ ਵੀ ਹਨ, ਪਰ ਵਿਦਿਆਰਥੀਆਂ ਨੇ ਇਨ੍ਹਾਂ ਪ੍ਰੀਖਿਆਵਾਂ ਦਾ ਬਾਈਕਾਟ ਕੀਤਾ ਹੈ। ਵੇਖੋ ਵੀਡੀਓ…
Published on: Nov 25, 2025 04:53 PM IST
