Punjab University ਵਿਵਾਦ ‘ਚ ਨਿੱਤਰੇ ਚੰਨੀ, RSS ਅਤੇ BJP ਤੇ ਲਾਏ ਕੱਸ-ਕੱਸ ਕੇ ਨਿਸ਼ਾਨੇ
ਯੂਨੀਵਰਸਿਟੀ ਦੇ ਇੰਸਟੀਚਿਊਟ ਆਫ ਲੀਗਲ ਸਟੱਡੀਜ਼ ਵਿਭਾਗ ਦੇ ਸਟੂਡੈਂਟ ਅਭਿਸ਼ੇਕ ਡਾਗਰ ਪਿਛਲੇ ਚਾਰ ਦਿਨਾਂ ਤੋਂ ਮਰਨ ਵਰਤ ਤੇ ਬੈਠੇ ਹੋਏ ਹਨ। ਉੱਥੇ ਹੀ ਸਟੂਡੈਂਟਸ ਸੈਨੇਟ ਤੇ ਸੇਵ ਪੀਯੂ ਦੇ ਪੋਸਟਰ ਲਗਾ ਰਹੇ ਹਨ। ਸਟੂਡੈਂਟਸ ਨੂੰ ਮਿਲਣ ਲਈ ਪੰਜਾਬ ਤੇ ਹਰਿਆਣਾ ਦੇ ਕਈ ਆਗੂ ਵੀ ਪਹੁੰਚ ਰਹੇ ਹਨ। ਅੱਜ ਜਲੰਧਰ ਤੋਂ ਸਾਂਸਦ ਚਰਨਜੀਤ ਸਿੰਘ ਚੰਨੀ ਵੀ ਪੀਯੂ ਪਹੁੰਚ ਸਕਦੇ ਹਨ।
ਪੰਜਾਬ ਯੂਨੀਵਰਸਿਟੀ (ਪੀਯੂ) ਦੀਆਂ ਜ਼ਿਆਦਾਤਰ ਸਟੂਡੈਂਟ ਪਾਰਟੀਆਂ ਐਫੀਡੇਵਿਟ ਦੇ ਮੁੱਦੇ ਤੇ ਇੱਕਜੁੱਟ ਹੋ ਗਈਆਂ ਹਨ। ਸਾਰੀਆਂ ਪਾਰਟੀਆਂ ਪੰਜਾਬ ਯੂਨੀਵਰਸਿਟੀ ਦੇ ਪ੍ਰਸ਼ਾਸਨ ਨੂੰ ਘੇਰ ਰਹੀਆਂ ਹਨ। ਐਫੀਡੇਵਿਟ ਮੁੱਦੇ ਤੇ ਸ਼ੁਰੂ ਕੀਤਾ ਗਿਆ ਪ੍ਰਦਰਸ਼ਨ ਨੂੰ, ਸੈਨੇਟ ਤੇ ਸਿੰਡੀਕੇਟ ਨੂੰ ਬਰਖ਼ਾਸਤ ਕਰਨ ਦੇ ਨੋਟੀਫਿਕੇਸ਼ਨ ਨੇ ਹੋਰ ਗਰਮਾ ਦਿੱਤਾ ਹੈ। ਸੈਨੇਡ ਤੇ ਸਿੰਡੀਕੇਟ ਮੁੱਦੇ ਤੇ ਰਾਜਨੀਤਿਕ ਪਾਰਟੀਆਂ ਦਾ ਸਮਰਥਨ ਵੀ ਸਟੂਡੈਂਟਸ ਨੂੰ ਮਿਲਿਆ ਹੈ। ਪੰਜਾਬ ਦੇ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਵੀ ਹੁਣ ਇਸ ਵਿਵਾਦ ਵਿੱਚ ਕੁੱਦ ਪਏ ਹਨ। ਵਿਦਿਆਰਥੀਆਂ ਨਾਲ ਮੁਲਾਕਾਤ ਕਰਨ ਪਹੁੰਚੇ ਚੰਨੀ ਨੇ ਆਰਐਸਐਸ ਅਤੇ ਭਾਜਪਾ ਤੇ ਤਿੱਖੇ ਨਿਸ਼ਾਨੇ ਸਾਧੇ। ਨਾਲ ਹੀ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਕਿ ਕਾਂਗਰਸ ਉਨ੍ਹਾਂ ਦੇ ਨਾਲ ਖੜੀ ਹੈ। ਵੇਖੋ ਵੀਡੀਓ…
Published on: Nov 04, 2025 06:01 PM
Latest Videos
Amritsar: ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ, ਸਰਕਾਰ ਦੀ ਅਪੀਲ - ਸ਼ਾਂਤੀ ਬਣਾਈ ਰੱਖੋ
ਏਮਜ਼ ਦੀ ਸਫਲ ਸਰਜਰੀ: ਹੁਣ ਦੋ ਘੰਟਿਆਂ ਵਿੱਚ ਪਾਓ ਟਾਈਪ 2 ਡਾਇਬਟੀਜ਼ ਤੋਂ ਛੁਟਕਾਰਾ
Navjot Singh Sidhu: ਵਿਵਾਦਾਂ 'ਚ ਮਿਸੇਜ ਸਿੱਧੂ, ਕਿਉਂ ਚੁੱਪ ਹਨ ਮਿਸਟਰ ਸਿੱਧੂ... ਕੀ ਹੈ ਵਜ੍ਹਾ? ਵੇਖੋ ਵੀਡੀਓ
ਨਵਜੋਤ ਕੌਰ ਸਿੱਧੂ ਦਾ ਨਿਜੀ ਬਿਆਨ, ਕਾਂਗਰਸ 'ਚ ਨਹੀਂ ਹੁੰਦਾ ਅਜਿਹਾ, ਹੋਰ ਕੀ ਬੋਲੇ ਪਾਰਟੀ ਆਗੂ ਪਰਗਟ ਸਿੰਘ? ਵੇਖੋ VIDEO