Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਦਿੱਲੀ ਦਾ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ 17 ਡਿਗਰੀ ਸੈਲਸੀਅਸ ਰਹਿਣ ਦੀ ਉਮੀਦ ਹੈ, ਅਤੇ ਹਾਲੇ ਇਹ ਸੀਤ ਲਹਿਰ ਜਾਰੀ ਰਹੇਗੀ।
Punjab Weather Update: ਪੰਜਾਬ, ਹਰਿਆਣਾ ਅਤੇ ਦਿੱਲੀ-ਐਨਸੀਆਰ ਵਿੱਚ ਇਸ ਸਮੇਂ ਕੜਾਕੇ ਦੀ ਠੰਢ ਪੈ ਰਹੀ ਹੈ। ਹਾਲ ਹੀ ਵਿੱਚ ਹੋਈ ਹਲਕੀ ਬਾਰਿਸ਼ ਨੇ ਉੱਤਰ-ਪੱਛਮ ਤੋਂ ਆ ਰਹੀ ਸੀਤ ਲਹਿਰ ਨੂੰ ਤੇਜ਼ ਕਰ ਦਿੱਤਾ ਹੈ, ਜਿਸ ਕਾਰਨ ਤਾਪਮਾਨ ਵਿੱਚ ਭਾਰੀ ਗਿਰਾਵਟ ਆਈ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਦਿੱਲੀ ਦਾ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ 17 ਡਿਗਰੀ ਸੈਲਸੀਅਸ ਰਹਿਣ ਦੀ ਉਮੀਦ ਹੈ, ਅਤੇ ਹਾਲੇ ਇਹ ਸੀਤ ਲਹਿਰ ਜਾਰੀ ਰਹੇਗੀ। ਇਸ ਮੌਸਮ ਵਿੱਚ, ਲੋਕ ਠੰਡ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ ਦਾ ਸਾਹਮਣਾ ਕਰ ਰਹੇ ਹਨ। ਹਾਲਾਂਕਿ ਬਾਰਿਸ਼ ਨਾਲ ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ਦੀ ਉਮੀਦ ਸੀ, ਪਰ ਹਵਾ ਗੁਣਵੱਤਾ ਸੂਚਕਾਂਕ (AQI) ਅਜੇ ਵੀ 300 ਤੋਂ ਉੱਪਰ ਹੈ।
Published on: Jan 09, 2026 03:54 PM
Follow Us
Latest Videos
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ