Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ

| Edited By: Kusum Chopra

| Jan 09, 2026 | 4:54 PM IST

ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਦਿੱਲੀ ਦਾ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ 17 ਡਿਗਰੀ ਸੈਲਸੀਅਸ ਰਹਿਣ ਦੀ ਉਮੀਦ ਹੈ, ਅਤੇ ਹਾਲੇ ਇਹ ਸੀਤ ਲਹਿਰ ਜਾਰੀ ਰਹੇਗੀ।

Punjab Weather Update: ਪੰਜਾਬ, ਹਰਿਆਣਾ ਅਤੇ ਦਿੱਲੀ-ਐਨਸੀਆਰ ਵਿੱਚ ਇਸ ਸਮੇਂ ਕੜਾਕੇ ਦੀ ਠੰਢ ਪੈ ਰਹੀ ਹੈ। ਹਾਲ ਹੀ ਵਿੱਚ ਹੋਈ ਹਲਕੀ ਬਾਰਿਸ਼ ਨੇ ਉੱਤਰ-ਪੱਛਮ ਤੋਂ ਆ ਰਹੀ ਸੀਤ ਲਹਿਰ ਨੂੰ ਤੇਜ਼ ਕਰ ਦਿੱਤਾ ਹੈ, ਜਿਸ ਕਾਰਨ ਤਾਪਮਾਨ ਵਿੱਚ ਭਾਰੀ ਗਿਰਾਵਟ ਆਈ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਦਿੱਲੀ ਦਾ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ 17 ਡਿਗਰੀ ਸੈਲਸੀਅਸ ਰਹਿਣ ਦੀ ਉਮੀਦ ਹੈ, ਅਤੇ ਹਾਲੇ ਇਹ ਸੀਤ ਲਹਿਰ ਜਾਰੀ ਰਹੇਗੀਇਸ ਮੌਸਮ ਵਿੱਚ, ਲੋਕ ਠੰਡ ਅਤੇ ਪ੍ਰਦੂਸ਼ਣ ਦੋਹਰ ਮਾਰ ਦਾ ਸਾਹਮਣਾ ਕਰ ਰਹੇ ਹਨ। ਹਾਲਾਂਕਿ ਬਾਰਿਸ਼ ਨਾਲ ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ਦੀ ਉਮੀਦ ਸੀ, ਪਰ ਹਵਾ ਗੁਣਵੱਤਾ ਸੂਚਕਾਂਕ (AQI) ਅਜੇ ਵੀ 300 ਤੋਂ ਉੱਪਰ ਹੈ।
Published on: Jan 09, 2026 03:54 PM IST