ਪੰਜਾਬ, ਹਰਿਆਣਾ ‘ਚ ਕੜਾਕੇ ਦੀ ਠੰਢ ਤਾਂ ਦਿੱਲੀ ਵਿੱਚ ਸੀਤ ਹਵਾਵਾਂ ਦੇ ਨਾਲ ਪ੍ਰਦੂਸ਼ਣ ਦਾ ਕਹਿਰ, ਮਾੜੀ ਸ਼੍ਰੇਣੀ ਵਿੱਚ AQI
ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੇ ਅਨੁਸਾਰ, ਇਸ ਖੇਤਰ ਵਿੱਚ ਹਵਾ ਗੁਣਵੱਤਾ ਸੂਚਕਾਂਕ (AQI) 349 ਹੈ, ਜੋ ਕਿ ਬਹੁਤ ਮਾੜੀ ਸ਼੍ਰੇਣੀ ਵਿੱਚ ਆਉਂਦਾ ਹੈ। ਦਿੱਲੀ-NCR ਦੇ ਵਸਨੀਕ ਠੰਢ ਅਤੇ ਧੂੰਦ ਦੀ ਦੋਹਰੀ ਮਾਰ ਦਾ ਸਾਹਮਣਾ ਕਰ ਰਹੇ ਹਨ। ਇਸ ਦੌਰਾਨ, ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੀ 26ਵੀਂ ਮੀਟਿੰਗ ਵਿੱਚ ਪ੍ਰਦੂਸ਼ਣ ਕੰਟਰੋਲ ਬਾਰੇ ਮਹੱਤਵਪੂਰਨ ਫੈਸਲੇ ਲਏ ਗਏ।
ਪੰਜਾਬ ਵਿੱਚ ਕੜਾਕੇ ਦੀ ਠੰਢ ਨੇ ਲੋਕਾਂ ਦਾ ਜੀਉਣਾ ਮੁਹਾਲ ਕੀਤਾ ਹੋਇਆ ਹੈ ਤਾਂ ਦਿੱਲੀ ਵਿੱਚ ਲੋਕਾਂ ਤੇ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ ਪੈ ਰਹੀ ਹੈ, ਜਿਸ ਨਾਲ ਆਮ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਸੰਘਣੀ ਧੂੰਦ ਨੇ ਸ਼ਾਂਤੀ ਮਾਰਗ ਨੂੰ ਘੇਰ ਲਿਆ ਹੈ, ਜਿਸ ਕਾਰਨ ਲੋਕਾਂ ਲਈ ਸਾਹ ਲੈਣਾ ਮੁਸ਼ਕਲ ਹੋ ਗਿਆ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੇ ਅਨੁਸਾਰ, ਇਸ ਖੇਤਰ ਵਿੱਚ ਹਵਾ ਗੁਣਵੱਤਾ ਸੂਚਕਾਂਕ (AQI) 349 ਹੈ, ਜੋ ਕਿ ਬਹੁਤ ਮਾੜੀ ਸ਼੍ਰੇਣੀ ਵਿੱਚ ਆਉਂਦਾ ਹੈ। ਦਿੱਲੀ-NCR ਦੇ ਵਸਨੀਕ ਠੰਢ ਅਤੇ ਧੂੰਦ ਦੀ ਦੋਹਰੀ ਮਾਰ ਦਾ ਸਾਹਮਣਾ ਕਰ ਰਹੇ ਹਨ। ਇਸ ਦੌਰਾਨ, ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੀ 26ਵੀਂ ਮੀਟਿੰਗ ਵਿੱਚ ਪ੍ਰਦੂਸ਼ਣ ਕੰਟਰੋਲ ਬਾਰੇ ਮਹੱਤਵਪੂਰਨ ਫੈਸਲੇ ਲਏ ਗਏ। ਸੁਪਰੀਮ ਕੋਰਟ ਦੇ ਤਾਜ਼ਾ ਹੁਕਮ ਦਾ ਹਵਾਲਾ ਦਿੰਦੇ ਹੋਏ, ਕਮਿਸ਼ਨ ਨੇ ਸਪੱਸ਼ਟ ਕੀਤਾ ਕਿ BS4 ਅਤੇ ਇਸ ਤੋਂ ਉੱਪਰ ਦੇ ਵਾਹਨਾਂ ਨੂੰ ਪ੍ਰਦੂਸ਼ਣ ਕਾਰਵਾਈ ਤੋਂ ਛੋਟ ਦਿੱਤੀ ਜਾਵੇਗੀ, ਜਦੋਂ ਕਿ ਹੋਰ ਪ੍ਰਦੂਸ਼ਣ ਫੈਲਾਉਣ ਵਾਲੇ ਵਾਹਨਾਂ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪੰਜਾਬ, ਹਰਿਆਣਾ 'ਚ ਕੜਾਕੇ ਦੀ ਠੰਢ ਤਾਂ ਦਿੱਲੀ ਵਿੱਚ ਸੀਤ ਹਵਾਵਾਂ ਦੇ ਨਾਲ ਪ੍ਰਦੂਸ਼ਣ ਦਾ ਕਹਿਰ, ਮਾੜੀ ਸ਼੍ਰੇਣੀ ਵਿੱਚ AQI
2027 ਵਿੱਚ ਲੋਕ ਕੰਮ ਦੇ ਆਧਾਰ 'ਤੇ ਪਾਉਣਗੇ ਵੋਟ, AAP ਆਗੂ ਕੁਲਦੀਪ ਧਾਲੀਵਾਲ ਨਾਲ ਖਾਸ ਗੱਲਬਾਤ
FASTag ਹੁਣ ਸਿਰਫ਼ ਟੋਲ ਨਹੀਂ; ਬਣੇਗਾ ਮਲਟੀ-ਪਰਪਸ ਡਿਜੀਟਲ ਵੌਲੇਟ
Zoho Mail India: ਸਰਕਾਰੀ ਈਮੇਲ ਅਕਾਉਂਟ ਹੁਣ ਸਵਦੇਸ਼ੀ ਜ਼ੋਹੋ ਪਲੇਟਫਾਰਮ 'ਤੇ