ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ
ਪੰਜਾਬ ਚ ਠੰਡ ਨੇ ਕੰਬਾਏ ਲੋਕ, 10 ਜ਼ਿਲ੍ਹਿਆ ਚ ਆਰੈਂਜ ਅਲਰਟ

ਪੰਜਾਬ ਚ ਠੰਡ ਨੇ ਕੰਬਾਏ ਲੋਕ, 10 ਜ਼ਿਲ੍ਹਿਆ ਚ ਆਰੈਂਜ ਅਲਰਟ

kusum-chopra
Kusum Chopra | Updated On: 19 Dec 2023 14:44 PM

ਪੰਜਾਬ ਦੇ ਕਈ ਇਲਾਕਿਆਂ ਚ 3.8 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਸੋਮਵਾਰ ਸ਼ਾਮ ਤੋਂ ਚੱਲ ਰਹੀਆਂ ਠੰਡੀਆਂ ਹਵਾਵਾਂ ਨੇ ਲੋਕਾਂ ਦੀ ਕੰਬਣੀ ਨੂੰ ਹੋਰ ਵਧਾ ਦਿੱਤਾ ਹੈ। ਸਭ ਤੋਂ ਵੱਧ ਠੰਡ ਅੰਮ੍ਰਿਤਸਰ ਚ ਦੇਖਣ ਨੂੰ ਮਿਲ ਰਹੀ ਹੈ, ਜਿਸ ਦਾ ਤਾਪਮਾਨ 3.6 ਡਿਗਰੀ ਰਿਹਾ ਹੈ, ਜੋ ਪਿਛਲੇ ਦਿਨ ਤੋਂ ਨਾਲੋਂ 0.7 ਡਿਗਰੀ ਘੱਟ ਸੀ।

ਪੰਜਾਬ ਚ ਅੱਜ ਵਿੱਚ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ।ਪੰਜਾਬ(Punjab)ਦੇ ਕਈ ਇਲਾਕਿਆਂ ਚ 3.8 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਸੋਮਵਾਰ ਸ਼ਾਮ ਤੋਂ ਚੱਲ ਰਹੀਆਂ ਠੰਡੀਆਂ ਹਵਾਵਾਂ ਨੇ ਲੋਕਾਂ ਦੀ ਕੰਬਣੀ ਨੂੰ ਹੋਰ ਵਧਾ ਦਿੱਤਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਚਾਰ ਦਿਨਾਂ ਵਿੱਚ ਤਾਪਮਾਨ ਹੋਰ ਹੇਠਾਂ ਜਾ ਸਕਦਾ ਹੈ। ਮੌਸਮ ਵਿਭਾਗ ਨੇ ਸੰਘਣੀ ਧੁੰਦ ਨੂੰ ਵੇਖਦੇ ਹੋਏ 10 ਜ਼ਿਲ੍ਹਿਆਂ ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਚ ਸਭ ਤੋਂ ਵੱਧ ਠੰਡਅੰਮ੍ਰਿਤਸਰ(Amritsar)ਚ ਦੇਖਣ ਨੂੰ ਮਿਲ ਰਹੀ ਹੈ, ਜਿਸ ਦਾ ਤਾਪਮਾਨ 3.6 ਡਿਗਰੀ ਰਿਹਾ ਹੈ, ਜੋ ਪਿਛਲੇ ਦਿਨ ਤੋਂ ਨਾਲੋਂ 0.7 ਡਿਗਰੀ ਘੱਟ ਸੀ, ਜਦਕਿ ਬਠਿੰਡਾ ਦਾ ਘੱਟੋ-ਘੱਟ ਤਾਪਮਾਨ 4.4 ਡਿਗਰੀ ਨੋਟ ਕੀਤਾ ਗਿਆ ਹੈ। ਇਸ ਤੋਂ ਇਲਾਵਾ ਆਦਮਪੁਰ ਦਾ ਘੱਟੋ-ਘੱਟ ਤਾਪਮਾਨ 3.0 ਡਿਗਰੀ ਸੈਲਸੀਅਸ ਰਿਹਾ ਹੈ। ਪੰਜਾਬ ਦੇ ਬਾਕੀ ਜ਼ਿਲ੍ਹਿਆਂ ਵਿੱਚੋਂ ਲੁਧਿਆਣਾ 9.8 ਡਿਗਰੀ, ਪਟਿਆਲਾ ਦਾ 7.6 ਡਿਗਰੀ ਅਤੇ ਪਠਾਨਕੋਟ ਦਾ 5.8 ਡਿਗਰੀ ਘੱਟੋ-ਘੱਟ ਤਾਪਮਾਨ ਦਰਜ ਕੀਤਾ ਗਿਆ।

Published on: Dec 19, 2023 02:43 PM