Weather Update: ਉੱਤਰੀ ਭਾਰਤ ਵਿੱਚ ਮੌਸਮ ਦਾ ਮਿਜਾਜ਼… ਬਰਫ਼ਬਾਰੀ, ਮੀਂਹ, ਅਤੇ ਕੜਾਕੇ ਦੀ ਠੰਢ

| Edited By: Kusum Chopra

| Jan 27, 2026 | 1:04 PM IST

ਮਨਾਲੀ, ਕੁੱਲੂ ਅਤੇ ਸ਼ਿਮਲਾ ਵਰਗੇ ਪ੍ਰਮੁੱਖ ਸੈਰ-ਸਪਾਟਾ ਸਥਾਨਾਂ 'ਤੇ ਹਜ਼ਾਰਾਂ ਸੈਲਾਨੀ ਫਸੇ ਹੋਏ ਹਨ। ਸੜਕਾਂ 'ਤੇ ਬਰਫ਼ ਜਮ੍ਹਾਂ ਹੋਣ ਅਤੇ ਮਸ਼ੀਨਰੀ ਦੀ ਅਣਹੋਂਦ ਕਾਰਨ ਕਈ ਕਿਲੋਮੀਟਰ ਲੰਬੇ ਟ੍ਰੈਫਿਕ ਜਾਮ ਲੱਗੇ ਗਏ ਹਨ।

Weather Update: ਉੱਤਰੀ ਭਾਰਤ ਵਿੱਚ ਮੌਸਮ ਦਾ ਕਹਿਰ ਲਗਾਤਾਰ ਜਾਰੀਹੈ। ਪਹਾੜਾਂ ਵਿੱਚ ਭਾਰੀ ਬਰਫ਼ਬਾਰੀ ਕਾਰਨ ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਵੱਡੇ ਪੱਧਰ ‘ਤੇ ਟ੍ਰੈਫਿਕ ਜਾਮ ਹੋ ਗਿਆ ਹੈ। ਮਨਾਲੀ, ਕੁੱਲੂ ਅਤੇ ਸ਼ਿਮਲਾ ਵਰਗੇ ਪ੍ਰਮੁੱਖ ਸੈਰ-ਸਪਾਟਾ ਸਥਾਨਾਂ ‘ਤੇ ਹਜ਼ਾਰਾਂ ਸੈਲਾਨੀ ਫਸੇ ਹੋਏ ਹਨ। ਸੜਕਾਂ ‘ਤੇ ਬਰਫ਼ ਜਮ੍ਹਾਂ ਹੋਣ ਅਤੇ ਮਸ਼ੀਨਰੀ ਦੀ ਅਣਹੋਂਦ ਕਾਰਨ ਕਈ ਕਿਲੋਮੀਟਰ ਲੰਬੇ ਟ੍ਰੈਫਿਕ ਜਾਮ ਲੱਗੇ ਗਏ ਹਨ। ਮੌਸਮ ਵਿਭਾਗ (IMD) ਨੇ ਉੱਤਰੀ ਭਾਰਤ ਵਿੱਚ ਲਗਾਤਾਰ ਭਾਰੀ ਠੰਢ ਦੀ ਭਵਿੱਖਬਾਣੀ ਕੀਤੀ ਹੈ। ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਅਤੇ ਮੈਦਾਨੀ ਇਲਾਕਿਆਂ ਵਿੱਚ ਗੜੇਮਾਰੀ ਦੇ ਨਾਲ-ਨਾਲ ਭਾਰੀ ਬਰਫ਼ਬਾਰੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

Published on: Jan 27, 2026 01:03 PM IST