Weather Report: ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਪ੍ਰਦੇਸ਼ ਵਿੱਚ ਸੀਤਲਹਿਰ ਅਤੇ ਸੰਘਣੀ ਧੁੰਦ ਦਾ ਕਹਿਰ ਜਾਰੀ, IMD ਦਾ ਅਲਰਟ
unjab Weather Update: ਉੱਤਰੀ ਭਾਰਤ ਵਿੱਚ ਸਰਦੀ ਦਾ ਕਹਿਰ ਜਾਰੀ ਹੈ। 19 ਦਸੰਬਰ ਨੂੰ ਕਈ ਸੂਬਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ, ਜਿਸ ਨਾਲ ਸਵੇਰ ਵੇਲੇ ਵਿਜਿਬਿਲਿਟੀ ਵਿੱਚ ਕਾਫ਼ੀ ਕਮੀ ਆਵੇਗੀ।
Punjab Weather Update: ਉੱਤਰੀ ਭਾਰਤ ਵਿੱਚ ਸਰਦੀ ਦਾ ਕਹਿਰ ਜਾਰੀ ਹੈ। 19 ਦਸੰਬਰ ਨੂੰ ਕਈ ਸੂਬਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ, ਜਿਸ ਨਾਲ ਸਵੇਰ ਵੇਲੇ ਵਿਜਿਬਿਲਿਟੀ ਵਿੱਚ ਕਾਫ਼ੀ ਕਮੀ ਆਵੇਗੀ। ਮੌਸਮ ਵਿਭਾਗ (IMD) ਦੇ ਅਨੁਸਾਰ, ਮੈਦਾਨੀ ਇਲਾਕਿਆਂ ਵਿੱਚ ਠੰਢ ਵਧੇਗੀ, ਜਦੋਂ ਕਿ ਪਹਾੜੀ ਇਲਾਕਿਆਂ ਵਿੱਚ ਮੌਸਮ ਸਾਫ਼ ਰਹਿਣ ਦੀ ਉਮੀਦ ਹੈ। ਪੰਜਾਬ, ਹਰਿਆਣਾ ਅਤੇ ਰਾਜਧਾਨੀ ਦਿੱਲੀ ਦੀ ਗੱਲ ਕਰੀਏ ਤਾਂ ਇੱਥੇ ਅੱਜ ਅਤੇ ਕੱਲ੍ਹ ਹਲਕੀ ਤੋਂ ਦਰਮਿਆਨੀ ਧੁੰਦ ਛਾਈ ਰਹਿ ਸਕਦੀ ਹੈ। ਵੱਧ ਤੋਂ ਵੱਧ ਤਾਪਮਾਨ 22 ਤੋਂ 25 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 8 ਤੋਂ 10 ਡਿਗਰੀ ਸੈਲਸੀਅਸ ਦੇ ਨੇੜੇ ਤੇੜੇ ਰਹਿਣ ਦੀ ਉਮੀਦ ਹੈ।