Punjab Weather: ਪੰਜਾਬ ‘ਚ ਜਾਰੀ ਹੈ ਮੀਂਹ ਦਾ ਸਿਲਸਿਲਾ, 9 ਡਿਗਰੀ ਡਿੱਗਿਆ ਪਾਰਾ, ਹੋਣ ਲੱਗਾ ਠੰਡ ਦਾ ਅਹਿਸਾਸ
ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ ਤੇ ਮਲੇਰਕੋਟਲਾ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਵੈਸਟਰਨ ਡਿਸਟਰਬੈਂਸ ਐਕਟਿਵ ਹੋਣ ਤੋਂ ਬਾਅਦ ਪੰਜਾਬ ‘ਚ ਲਗਾਤਾਰ ਬਾਰਿਸ਼ ਦਾ ਸਿਲਸਿਲਾ ਜਾਰੀ ਹੈ। ਸੋਮਵਾਰ ਯਾਨੀ ਕਿ ਬੀਤੇ ਦਿਨ ਵੀ ਸੂਬੇ ‘ਚ ਭਾਰੀ ਬਾਰਿਸ਼ ਦਰਜ ਕੀਤੀ ਗਈ, ਜਿਸ ਤੋਂ ਬਾਅਦ 24 ਘੰਟਿਆਂ ‘ਚ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 8.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਸ ਦੇ ਨਾਲ ਹੀ ਸੂਬੇ ਦਾ ਤਾਪਮਾਨ ਆਮ ਨਾਲੋਂ 9 ਡਿਗਰੀ ਘੱਟ ਦਰਜ ਕੀਤਾ ਗਿਆ। ਸੂਬੇ ‘ਚ ਸਭ ਤੋਂ ਵੱਧ ਤਾਪਮਾਨ 28.1 ਡਿਗਰੀ ਫਰੀਦਕੋਰਟ ‘ਚ ਦਰਜ ਕੀਤਾ ਗਿਆ। ਸੂਬੇ ‘ਚ ਅੱਜ 12 ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ ਤੇ ਮਲੇਰਕੋਟਲਾ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਬਾਰਿਸ਼ ਦੇ ਨਾਲ 30-40 ਕਿਲੋਮੀਟਰ ਪ੍ਰਤੀ ਘੰਟਾ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਬਾਕੀ ਜ਼ਿਲ੍ਹਿਆਂ ਕਿਸੇ ਤਰ੍ਹਾਂ ਦਾ ਅਲਰਟ ਨਹੀਂ ਹੈ। ਜਿਆਦਾ ਜਾਣਕਾਰੀ ਲਈ ਵੇਖੋ ਵੀਡੀਓ…
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ