Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ ‘ਚ ਕਿੰਨੀ ਵਧੇਗੀ ਗਰਮੀ?

| Edited By: Ramandeep Singh

May 17, 2024 | 10:40 PM

ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਵੀਰਵਾਰ ਨੂੰ ਪੰਜਾਬ ਦੇ ਬਠਿੰਡਾ ਵਿੱਚ ਤਾਪਮਾਨ 44 ਡਿਗਰੀ ਤੱਕ ਪਹੁੰਚ ਗਿਆ ਸੀ। ਜਦੋਂ ਕਿ ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਤਾਪਮਾਨ 42.5 ਡਿਗਰੀ ਦਰਜ ਕੀਤਾ ਗਿਆ। ਅੱਜ ਜ਼ਿਆਦਾਤਰ ਸ਼ਹਿਰਾਂ ਵਿੱਚ ਤਾਪਮਾਨ 43-44 ਡਿਗਰੀ ਨੂੰ ਛੂਹ ਜਾਣ ਦਾ ਅਨੁਮਾਨ ਹੈ। ਇਸ ਦੇ ਨਾਲ ਹੀ ਸ਼ਹਿਰਾਂ 'ਚ ਸ਼ਨੀਵਾਰ ਅਤੇ ਮੰਗਲਵਾਰ ਦਰਮਿਆਨ ਤਾਪਮਾਨ 45 ਡਿਗਰੀ ਨੂੰ ਪਾਰ ਕਰਨ ਜਾ ਰਿਹਾ ਹੈ।

ਪੰਜਾਬ ਚ ਗਰਮੀ ਦਾ ਅਸਰ ਦਿਖਾਈ ਦੇਣ ਲੱਗਾ ਹੈ। ਸ਼ਹਿਰਾਂ ਦਾ ਤਾਪਮਾਨ 42 ਤੋਂ 44 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾ ਰਿਹਾ ਹੈ। ਹਾਲਾਤ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਅੱਜ ਸ਼ੁੱਕਰਵਾਰ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ। ਜਦੋਂ ਕਿ ਸ਼ਨੀਵਾਰ ਤੋਂ ਇਹ ਚੇਤਾਵਨੀ ਆਰੇਂਜ ਵਿੱਚ ਬਦਲ ਜਾਵੇਗੀ। ਭਲਕੇ ਲਈ ਜਾਰੀ ਕੀਤੀ ਗਈ ਚੇਤਾਵਨੀ ਅਨੁਸਾਰ ਹੀਟ ਵੇਵ ਪਾਰਾ ਹੋਰ ਵਧਾ ਦੇਵੇਗੀ।