Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ
ਥੇ, AICC ਪੰਜਾਬ ਦੇ ਇੰਚਾਰਜ ਬਘੇਲ ਨੇ ਬੀਤੇ ਦਿਨ ਦੂਜੀ ਵਾਰ ਸਖਤ ਮੈਸੇਜ ਦਿੰਦਿਆ ਕਿਹਾ ਸੀ ਕਿ ਪੰਜਾਬ ਵਿੱਚ ਹਾਈਕਮਾਨ ਦਾ ਫੈਸਲਾ ਨਹੀਂ ਬਦਲਿਆ ਜਾਵੇਗਾ। ਉਨ੍ਹਾਂ ਨੇ ਚੰਨੀ ਧੜੇ ਦੀ ਜ਼ਿੱਦ ਦਾ ਵੀ ਮਜ਼ਾਕ ਉਡਾਉਂਦੇ ਹੋਏ ਕਿਹਾ ਕਿ ਇਹ ਗੁੱਡੇ-ਗੁੱਡੀ ਦੀ ਖੇਡ ਨਹੀਂ ਹੈ। ਬਘੇਲ ਨੇ ਸਪੱਸ਼ਟ ਕੀਤਾ ਕਿ ਚੰਨੀ ਅਤੇ ਉਨ੍ਹਾਂ ਦੇ ਧੜੇ ਨੂੰ ਹਾਈਕਮਾਨ ਦੇ ਫੈਸਲੇ ਨੂੰ ਸਵੀਕਾਰ ਕਰਨਾ ਚਾਹੀਦਾ ਹੈ।
ਪੰਜਾਬ ਕਾਂਗਰਸ ਦੇ ਅੰਦਰ ਬਾਗ਼ੀ ਰਵੱਈਆ ਦਿਖਾ ਰਹੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਚੰਨੀ ਹਾਈਕਮਾਨ ਵੱਲੋਂ ਦੂਰੀ ਬਣਾਏ ਜਾਣ ਤੋਂ ਬਾਅਦ ਨਰਮ ਪੈ ਗਏ ਹਨ। ਗੁਰਦਾਸਪੁਰ ਦੇ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ, ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਅਤੇ ਜਲੰਧਰ ਕੈਂਟ ਦੇ ਵਿਧਾਇਕ ਪ੍ਰਗਟ ਸਿੰਘ ਦੇ ਸੁਰ ਬਦਲੇ ਹੋਏ ਨਜਰ ਆਏ ਹਨ। ਚੰਨੀ ਧੜੇ ਦੇ ਦੋ ਆਗੂ ਆਪਣਾ ਪੱਖ ਪੇਸ਼ ਕਰਨ ਲਈ ਏਆਈਸੀਸੀ ਪੰਜਾਬ ਦੇ ਇੰਚਾਰਜ ਭੁਪੇਸ਼ ਬਘੇਲ ਨਾਲ ਮੁਲਾਕਾਤ ਕਰਨਗੇ। ਸੰਸਦ ਮੈਂਬਰ ਰੰਧਾਵਾ ਉਨ੍ਹਾਂ ਵਿੱਚੋਂ ਇੱਕ ਹਨ।ਰੰਧਾਵਾ ਨੇ ਕਿਹਾ ਕਿ ਪੂਰੀ ਪੰਜਾਬ ਕਾਂਗਰਸ ਇੱਕਜੁੱਟ ਹੈ ਅਤੇ ਉਹ ਮਿਲ ਕੇ ਇਸ ਮਸਲੇ ਦਾ ਹੱਲ ਕੱਢਣਗੇ। ਰਾਣਾ ਗੁਰਜੀਤ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਅੰਦਰ “ਆਲ ਇਜ਼ ਵੈੱਲ” ਹੈ।
Published on: Jul 09, 2026 04:21 PM
Follow Us
Latest Videos
LPU 'ਚ ਬਲਾਤਕਾਰ ਦੇ ਇਲਜ਼ਾਮਾਂ ਤੋਂ ਬਾਅਦ ਅੱਗਜ਼ਨੀ ਤੇ ਵਿਦਿਆਰਥੀ ਅੰਦੋਲਨ
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?