ਦਲਿਤਾਂ ਦੇ ਨਾਲ ਖੜੀ ਹੈ ਪੰਜਾਬ ਸਰਕਾਰ, ਨਹੀਂ ਹੋਣ ਦੇਵਾਂਗੇ ਅਨਿਆਂ, ਪੂਰਨ ਕੁਮਾਰ ਦੀ ਖੁਦਕੁਸ਼ੀ ਮਾਮਲੇ ‘ਚ ਚੀਮਾ ਦੇ BJP ‘ਤੇ ਵੱਡੇ ਹਮਲੇ
ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਲਿਤਾਂ ਦੀ ਆਵਾਜ ਬੁਲੰਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਹਰ ਵੇਲ੍ਹੇ ਦਲਿਤਾਂ ਦੇ ਨਾਲ ਖੜੀ ਹੈ ਅਤੇ ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦਾ ਅਨਿਆਂ ਨਹੀਂ ਹੋਣ ਦਿੱਤਾ ਜਾਵੇਗਾ।
ਹਰਿਆਣਾ ਦੇ ਮ੍ਰਿਤਕ ਏਡੀਜੀਪੀ ਵਾਈ ਪੂਰਣ ਕੁਮਾਰ ਦਾ ਕੱਲ੍ਹ ਅੰਤਿਮ ਸਸਕਾਰ ਕਰ ਦਿੱਤਾ ਗਿਆ। ਉਨ੍ਹਾਂ ਨੇ ਆਪਣੇ ਸੁਸਾਈਡ ਨੋਟ ਵਿੱਚ ਕੁਝ ਵੱਡੇ ਪੁਲਿਸ ਅਧਿਕਾਰੀਆਂ ਤੇ ਗੰਭੀਰ ਆਰੋਪ ਲਗਾਏ ਸਨ, ਜਿਨ੍ਹਾਂ ਤੇ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ 9 ਦਿਨ ਤੱਕ ਪਰਿਵਾਰ ਨੇ ਉਨ੍ਹਾਂ ਦਾ ਸਸਕਾਰ ਨਹੀਂ ਕੀਤੀ। ਹਾਲਾਂਕਿ, ਹਰਿਆਣਾ ਸਰਕਾਰ ਨੇ ਸੁਸਾਈਡ ਪੱਤਰ ਵਿੱਚ ਲਿੱਖੇ ਪੁਲਿਸ ਅਧਿਕਾਰੀ ਦੇ ਨਾਂ ਤੋਂ ਬਾਅਦ ਉਨ੍ਹਾਂ ਤੇ ਐਕਸ਼ਨ ਲੈਂਦਿਆਂ ਓਪੀ ਸਿੰਘ ਨੂੰ ਸੂਬੇ ਦਾ ਕਾਰਜਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਨਿਯੁਕਤ ਕੀਤਾ ਹੈ। ਮੌਜੂਦਾ ਡੀਜੀਪੀ ਸ਼ਤਰੂਜੀਤ ਕਪੂਰ ਨੂੰ ਛੁੱਟੀ ‘ਤੇ ਭੇਜ ਦਿੱਤਾ ਗਿਆ ਹੈ।ਪਰ ਹਾਲੇ ਵੀ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ ਹੈ। ਇਸੇ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਲਿਤਾਂ ਦੀ ਆਵਾਜ ਬੁਲੰਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਹਰ ਵੇਲ੍ਹੇ ਦਲਿਤਾਂ ਦੇ ਨਾਲ ਖੜੀ ਹੈ ਅਤੇ ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦਾ ਅਨਿਆਂ ਨਹੀਂ ਹੋਣ ਦਿੱਤਾ ਜਾਵੇਗਾ।
Published on: Oct 16, 2025 01:48 PM IST
